← ਪਿਛੇ ਪਰਤੋ
ਵਾਰਦਾਤ ਨੂੰ ਅੰਜ਼ਾਮ ਦੇਣ ਵਾਲਾ ਇਕ ਵਿਅਕਤੀ 1 ਪਿਸਟਲ ਬਿਨ੍ਹਾ ਨੰਬਰੀ ਸਮੇਤ ਗ੍ਰਿਫਤਾਰ
ਫਿਰੋਜ਼ਪੁਰ 28 ਸਤੰਬਰ 2020 : ਥਾਣਾ ਮਮਦੋਟ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਇਕ ਪਿਸਟਲ ਬਿਨਾ ਨੰਬਰੀ ਤੇ ਬਿਨ੍ਹਾ ਮਾਰਕਾ ਬਰਾਮਦ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਦਾਣਾ ਮੰਡੀ ਗੇਟ ਨੰਬਰ 1 ਮਮਦੋਟ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਕੁਲਵੰਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਬਸਤੀ ਪਠਾਣਾ ਦਾਖਲੀ ਮਮਦੋਟ ਪਾਸ ਨਾਜਾਇਜ਼ ਅਸਲਾ ਹੈ, ਜੋ ਅੱਜ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ ਵਿਚ ਨਾਜਾਇਜ਼ ਅਸਲਾ ਸਮੇਤ ਬੱਸ ਅੱਡਾ ਟਿੱਬੀ ਮੋੜ ਦੇ ਕਮਰੇ ਦੀ ਬੈਕਸਾਈਡ ਖੜਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ 'ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਤੇ ਇਸ ਕੋਲੋਂ ਇਕ ਪਿਸਟਲ ਬਿਨਾ ਨੰਬਰੀ ਤੇ ਬਿਨਾ ਮਾਰਕਾ ਜਿਸ ਤੇ ਮੇਡ ਇਨ ਯੂਐੱਸਏ ਲਿਖਿਆ ਹੋਇਆ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
Total Responses : 189