ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ , ਸਤੰਬਰ 29, 2020 - ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਗਿਰੀਸ਼ ਦਿਆਲਨ ਆਈ.ਏ.ਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹੇ ਵਿੱਚ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ / ਟਿਊਬਵੈਲਾਂ, ਟੈਲੀਫੌਨ ਟਾਵਰਾ, ਸਰਕਾਰੀ / ਨਿੱਜੀ ਇਮਾਰਤਾਂ ਤੇ ਚੜ੍ਹਨ, ਇਨ੍ਹਾਂ ਦੇ ਆਲੇ-ਦੁਆਲੇ ਧਰਨੇ / ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ਤੇ ਪੂਰਨ ਤੇ ਪਾਬੰਦੀ ਲਗਾਈ ਹੈ ਤਾਂ ਜੋ ਅਮਨ ਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖੀ ਜਾ ਸਕੇ।
ਇਹ ਹੁਕਮ 21.11. 2020 ਤੱਕ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਤੁਰੰਤ ਅਸਰ ਨਾਲ ਲਾਗੂ ਰਹੇਗਾ।
ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਧਰਨਿਆਂ ਅਤੇ ਰੈਲੀਆਂ ਦੌਰਾਨ ਆਮ ਜਨਤਾ ਨੂੰ ਆਉਣ ਜਾਣ ਸਬੰਧੀ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਨ੍ਹਾਂ ਗਤੀਵਿਧੀਆਂ ਕਾਰਨ ਜਾਨੀ-ਮਾਲੀ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਸਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ। ਇਸ ਸਾਰੀ ਸਥਿਤੀ ਦੇ ਮੱਦੇ ਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਹਿੱਤ ਇਹ ਹੁਕਮ ਜਾਰੀ ਕੀਤੇ ਗਈ ਹਨ।