- ਔਰਤ ਦੀ ਕੁੱਟਮਾਰ ਕਰਕੇ ਕੀਤਾ ਜ਼ਖਮੀਂ, 5 ਨਾਮਜ਼ਦ
ਫਿਰੋਜ਼ਪੁਰ 13 ਅਕਤੂਬਰ 2020 - ਥਾਣਾ ਗੁਰੂਹਰਸਹਾਏ ਦੇ ਪਿੰਡ ਨੂਰੇ ਕੇ ਵਿਖੇ ਲਾਭਪਾਤਰੀਆਂ ਦਾ ਰਿਕਾਰਡ ਫੜਾਉਣ ਲੱਗਿਆ ਦੀ ਵੀਡੀਓ ਬਣਾਉਣ ਅਤੇ ਇਕ ਔਰਤ ਦੀ ਕੁੱਟਮਾਰ ਕਰਕੇ ਜ਼ਖਮੀਂ ਕਰਨ ਦੇ ਦੋਸ਼ ਵਿਚ ਪੁਲਿਸ ਨੇ 5 ਲੋਕਾਂ ਖਿਲਾਫ 325, 323, 148, 149, ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੋਮਾ ਰਾਣੀ ਪਤਨੀ ਸੁਰਜੀਤ ਸਿੰਘ ਵਾਸੀ ਪਿੰਡ ਨੂਰੇ ਕੇ ਨੇ ਦੱਸਿਆ ਕਿ ਬੀਤੀ 15 ਸਤੰਬਰ 2020 ਦੀ ਦੁਪਹਿਰ ਨੂੰ ਉਹ ਅਤੇ Àਸ ਦਾ ਲੜਕਾ ਅਨਮੋਲ ਸਿੰਘ (17) ਦੋਵੇਂ ਜਾਣੇ ਗੁਰਦੁਆਰਾ ਸਾਹਿਬ ਚਲੇ ਗਏ ਜਿਥੇ ਦੋਸ਼ੀਅਨ ਨੇ ਉਥੇ ਸੀਡੀਪੀਓ ਦੇ ਕਹਿਣ ਮੁਤਾਬਿਕ ਉਸ ਪਾਸੋਂ ਸਾਰੇ ਲਾਭਪਾਤਰੀਆਂ ਦਾ ਰਿਕਾਰਡ ਮੰਗਿਆ, ਜਦ ਉਹ ਉਨ੍ਹਾਂ ਨੂੰ ਰਿਕਾਰਡ ਫੜਾਉਣ ਲੱਗੀ ਤਾਂ ਦੋਸ਼ੀ ਮਲਕੀਤ ਸਿੰਘ ਪੁੱਤਰ ਜੰਗੀਰ ਸਿੰਘ ਨੇ ਆਪਣੇ ਮੋਬਾਈਲ ਰਾਹੀਂ ਵੀਡਿਓ ਬਨਾਉਣੀ ਸ਼ੁਰੂ ਕਰ ਦਿੱਤੀ ਤੇ ਦੋਸ਼ੀਅਨ ਸ਼ਿੰਦੋ ਬਾਈ ਪਤਨੀ ਸੁਰਜੀਤ ਸਿੰਘ, ਸੁਰਜੀਤ ਸਿੰਘ ਪੁੱਤਰ ਹਰਨਾਮ ਸਿੰਘ, ਬਲਵਿੰਦਰ ਸਿੰਘ ਪੁੱਤਰ ਸਰਦਾਰਾ ਸਿੰਘ, ਮਲਕੀਤ ਸਿੰਘ, ਅਮਰਜੀਤ ਸਿੰਘ ਪੁੱਤਰ ਹਰਮੇਸ਼ ਸਿੰਘ ਵਾਸੀਅਨ ਪਿੰਡ ਨੂਰੇ ਕੇ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ ਤੇ ਜ਼ਖਮੀਂ ਕਰ ਦਿੱਤਾ। ਸੋਮਾ ਰਾਣੀ ਨੇ ਦੱਸਿਆ ਕਿ ਉੁਸ ਦਾ ਇਲਾਜ ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।