ਅਸ਼ੋਕ ਵਰਮਾ
ਬਠਿੰਡਾ, 13 ਅਕਤੂਬਰ 2020 - ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਲੋਕ ਸਾਂਝਦਾਰੀ ਪ੍ਰੋਜੈਕਟ ਅਧੀਨ ਤਲਵੰਡੀ ਸਾਬੋ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ.ਗੁਰਜੀਤ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਹਰਵਿੰਦਰ ਸਿੰਘ ਬਲਾਕ ਐਜੂਕੇਟਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਨੂੰ ਬੀਮਾਰੀ ਬਾਰੇ ਪਤਾ ਹੋਣਾ ਜਰੂਰੀ ਹੈ ਅਤੇ ਸਾਂਝਦਾਰੀ ਨਾਲ ਹੀ ਇਸ ਬੀਮਾਰੀ ਨਾਲ ਨਜਿੱਠਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਸਾਨੂੰ ਹਮੇਸ਼ ਮੂੰਹ ਢੱਕ ਕੇ ਰੱਖਣਾ, ਇੱਕ ਦੂਜੇ ਤੋਂ ਘੱਟ ਤੋਂ ਘੱਟ 6 ਫੁੱਟ ਦੀ ਦੂਰੀ ਬਣਾ ਕੇ ਰੱਖਣਾ ਅਤੇ ਆਪਣੇ ਹੱਥਾਂ ਨੂੰ ਸੈਨੀਟਾਈਜਰ ਨਾਲ ਧੋਣਾ ਆਦਿ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਇਸ ਮੁਹਿੰਮ ਵਿੱਚ ਕੁਲਦੀਪ ਸਿੰਘ ਐਸ ਆਈ ,ਗੁਰਸੇਵਕ ਸਿੰਘ, ਗੁਰਜੀਤ ਸਿੰਘ, ਅਮਨਦੀਪ ਸਿੰਘ, ਅਮਰਜੀਤ ਕੌਰ, ਰਵਨੀਤ ਕੌਰ, ਭੁਪਿੰਦਰ ਪਾਲ ਕੌਰ, ਬਲਵਿੰਦਰ ਕੌਰ ਵੀ ਹਾਜਰ ਸਨ।