ਫਿਰੋਜ਼ਪੁਰ, 20 ਅਕਤੂਬਰ 2020 - ਅੱਜ ਨਵੀਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਵਿਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸੂਬਾ ਪ੍ਰਧਾਨ ਜਸਵੀਰ ਸਿੰਘ ਘਲੋਟੀ ਨੇ ਪਿਛਲੇ ਦਿਨੀਂ ਸਿੱਖਿਆ ਵਿਭਾਗ ਨਾਲ ਹੋਈ ਪੈਨਲ ਮੀਟਿੰਗ ਬਾਰੇ ਯੂਨੀਅਨ ਦੇ ਸਾਰੇ ਮੈਂਬਰਾਂ ਨੂੰ ਦੱਸਿਆ ਅਤੇ ਨਾਲ ਹੀ ਯੂਨੀਅਨ ਦੀ ਅਗਲੀ ਰੂਪ ਰੇਖਾ ਤਿਆਰ ਕੀਤੀ ਗਈ। ਇਸ ਦੇ ਨਾਲ ਹੀ ਗੁਰਮੀਤ ਕੌਰ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੀ ਮੀਤ ਪ੍ਰਧਾਨ ਬਣਾਇਆ ਗਿਆ। ਇਸ ਮੌਕੇ ਅਮਨਦੀਪ ਕੰਬੋਜ਼, ਦਵਿੰਦਰ ਕੁਮਾਰ, ਕੁਲਵੰਤ ਸਿੰਘ ਢਿੱਲੋਂ, ਅਵਤਾਰ ਸਿੰਘ, ਸੰਦੀਪ ਸਿੰਘ, ਭੁਪਿੰਦਰ ਸਿੰਘ, ਲਵਦੀਪ ਕੁਮਾਰ, ਰਾਜਿੰਦਰ ਕੁਮਾਰ, ਪਰਮਿੰਦਰ ਸਿੰਘ, ਗੁਰਮੇਲ ਸਿੰਘ, ਬਲਜਿੰਦਰ, ਰਾਜਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਵੀਰ ਸਿੰਘ ਆਦਿ ਹਾਜ਼ਰ ਸਨ।