ਅਸ਼ੋਕ ਵਰਮਾ
ਬਠਿੰਡਾ, 21 ਅਕਤੂਬਰ 2020 - ਐਡੀਸ਼ਨਲ ਜ਼ਿਲ੍ਹਾ ਮੈਜਿਸਟਰੇਟ.ਰਾਜਦੀਪ ਸਿੰਘ ਬਰਾੜ ਨੇ ਜ਼ਿਲ੍ਹੇ ਦੀ ਤਹਿਸੀਲ ਮੌੜ ਅਧੀਨ ਪੈਂਦੇ ਪਿੰਡ ਮਾਈਸਰਖਾਨਾ ਵਿਖੇ 22 ਅਕਤੂਬਰ ਨੂੰ ਮਨਾਏ ਜਾਣ ਵਾਲੇ ਧਾਰਮਿਕ ਮੇਲੇ ਦੇ ਮੱਦੇਨਜ਼ਰ ਪਿੰਡ ਮਾਈਸਰਖਾਨਾ ਦੀ ਹਦੂਦ ਅੰਦਰ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਵੱਲੋਂ ਇਹ ਹੁਕਮ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੀਤੇ ਗਏ ਹਨ।
ਜਾਰੀ ਹਕਮਾਂ ਵਿੱਚ ਕਿਹਾ ਕਿ ਮੇੇਲੇ ਦੌਰਾਨ ਅਕਸਰ ਲੋਕ ਸ਼ਰਾਬ ਅਤੇ ਨਸ਼ਿਆਂ ਦੀ ਵਰਤੋਂ ਕਰਦੇ ਹਨ, ਜਿਸ ਨਾਲ ਮੇਲੇ ਦੇ ਮਾਹੌਲ ਵਿੱਚ ਵਿਗਣ ਪੈਣ ਦੇ ਨਾਲ-ਨਾਲ ਅਮਨ ਅਤੇ ਸ਼ਾਤੀ ਭੰਗ ਹੋ ਸਕਦੀ ਹੈ। ਇਸ ਕਾਰਨ ਸ਼ਰਾਬ ਦੀ ਵਿਕਰੀ ਤੇ ਇਸ ਇਲਾਕੇ ਵਿੱਚ ਰੋਕ ਲਗਾਈ ਗਈ ਹੈ। ਮੇਲੇ ਮੌਕੇ ਕਿਸੇ ਵਿਅਕਤੀ ਦੁਆਰਾ ਸ਼ਰਾਬ ਦੇ ਭੰਡਾਰ ਰੱਖਣ ਅਤੇ ਵੇਚਣ ਦੀ ਵੀ ਆਗਿਆ ਨਹੀਂ ਹੋਵੇਗੀ।