← ਪਿਛੇ ਪਰਤੋ
- ਕਾਂਗਰਸੀ ਵਰਕਰਾਂ ਅਤੇ ਆਗੂਆਂ ਨੇ ਗਲ ਵਿਚ ਹਾਰ ਪਾ ਕੇ ਕੀਤਾ ਸਵਾਗਤ
ਫਿਰੋਜ਼ਪੁਰ, 25 ਅਕਤੂਬਰ 2020 - ਪੰਜਾਬ ਸਰਕਾਰ ਵਿਚ ਯੁਵਕ ਸੇਵਾਵਾਂ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਸਪੁੱਤਰ ਅਨੁਮੀਤ ਸਿੰਘ (ਹੀਰਾ ਸੋਢੀ) ਨੂੰ ਪੰਜਾਬ ਦੇ ਸੂਚਨਾ ਕਮਿਸ਼ਨਰ ਨਿਯੁਕਤ ਕਰਨ ਤੇ ਹਲਕਾ ਗੁਰੂਹਰਸਹਾਏ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ। ਪਹਿਲੀ ਵਾਰ ਫਿਰੋਜ਼ਪੁਰ ਆਉਣ 'ਤੇ ਸਭ ਤੋਂ ਪਹਿਲਾ ਰਾਣਾ ਗੁਰਮੀਤ ਸਿੰਘ ਸੋਢੀ ਦੇ ਪ੍ਰਟੀਕਲ ਸੈਕਟਰੀ ਅਤੇ ਹਲਕਾ ਇੰਚਾਰਜ਼ ਨਸੀਬ ਸਿੰਘ ਸੰਧੂ ਦੇ ਗ੍ਰਹਿ ਵਿਖੇ ਅਨੁਮੀਤ ਸਿੰਘ ਹੀਰਾ ਸੋਢੀ ਪਹੁੰਚੇ। ਇਸ ਮੌਕੇ ਅਨੁਮੀਤ ਸਿੰਘ ਹੀਰਾ ਸੋਢੀ ਨੇ ਦੱਸਿਆ ਕਿ ਪਹਿਲਾ ਸਾਨੂੰ ਕੋਈ ਸੂਚਨਾ ਨਹੀਂ ਸੀ ਮਿਲਦੀ ਹੁਣ ਬਕਾਇਦਾ ਇਸ ਅਦਾਰੇ ਨੂੰ ਚੁਸਤ ਦਰੁਸਤ ਕੀਤਾ ਜਾਵੇਗਾ ਅਤੇ ਅਸੀ ਇਨਫਾਰਮੈਂਸ਼ਨ ਲਵਾਂਗੇ ਅਤੇ ਦਵਾਂਗੇ। ਅਨੁਮੀਤ ਸਿੰਘ ਹੀਰਾ ਸੋਢੀ ਦੇ ਫਿਰੋਜ਼ਪੁਰ ਪਹੁੰਚਣ 'ਤੇ ਹਲਕਾ ਇੰਚਾਰਜ਼ ਨਸੀਬ ਸਿੰਘ ਸੰਧੂ ਤੋਂ ਇਲਾਵਾ ਹੋਰ ਕਾਂਗਰਸੀ ਵਰਕਰਾਂ ਨੇ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਅਤੇ ਵਧਾਈ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਆਗੂ ਹਾਜ਼ਰ ਸਨ।
Total Responses : 936