ਜੋਤ ਰੋਸ਼ਨ ਕਰਦੇ ਹੋਏ ਡਿਪਟੀ ਕਮਿਸ਼ਨਰ ਫਾਜ਼ਿਲਕਾ
ਜਗਦੀਸ਼ ਥਿੰਦ
ਫਾਜ਼ਿਲਕਾ 14 ਨਵੰਬਰ
ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਹਿਰ ਜੀ ਇਕ ਬਹੁਤ ਹੀ ਗਿਆਨਵਾਨ ਅਤੇ ਪ੍ਰਸਿੱਧ ਵਿਦਵਾਨ ਸਨ। ਜਿੰਨਾਂ ਵੱਲੋਂ ਮੁਲਕ ਦੀ ਬਿਹਤਰੀ ਲਈ ਕੀਤੇ ਗਏ ਕਾਰਜਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਬਾਲ ਸੁਰੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਦੇ ਪਿੰਡ ਘੱਲੂ ਵਿਖੇ ਸਥਿਤ ਗਾਡਵਿਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਦੇ ਰੂਪ ਵਿੱਚ ਕਰਵਾਏ ਇਸ ਸਮਾਗਮ ਦੌਰਾਨ ਉਨ੍ਹਾਂ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਵੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੱਚਿਆਂ ਨਾਲ ਪ੍ਰੋਗਰਾਮ ਮਨਾਉਣ ਦਾ ਮੁੱਖ ਮਕਸਦ ਉਨ੍ਹਾਂ ਦੇ ਮਨੋਬਲ ਨੂੰ ਉਚਾ ਕਰਨਾ ਹੈ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਬੱਚਿਆਂ ਨੂੰ ਪੈਕਸੋ ਐਕਟ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਬੱਚਿਆਂ ਨੂੰ ਬਾਲ ਸੁਰੱਖਿਆ ਸਕੀਮ ਤਹਿਤ ਜਾਗਰੂਕ ਕਰਦੇ ਹੋਏ ਵੱਖ-ਵੱਖ ਐਕਟਾਂ ਤਹਿਤ ਜਾਣੂੰ ਕਰਵਾਇਆ ਗਿਆ।
ਇਸ ਮੌਕੇ ਕਰਵਾਏ ਗਏ ਸਭਿਆਚਾਰ ਪ੍ਰੋਗਰਾਮ ਦੌਰਾਨ ਸਕੂਲੀ ਬੱਚਿਆਂ ਵੱਲੋਂ ਗੀਤ, ਸੰਗੀਤ ਤੋਂ ਇਲਾਵਾ ਬੱਚਿਆ ਦੇ ਅਧਿਕਾਰਾਂ ਨੂੰ ਜਾਗਰੂਕ ਕਰਦੀ ਹੋਈਆਂ ਕੋਰੋਗ੍ਰਾਫੀਆਂ ਪ੍ਰੇਸ਼ ਕੀਤੀਆਂ ਗਈਆਂ।
ਇਸ ਮੌਕੇ ਹੋਰਨਾ ਤੋਂ ਇਲਾਵਾ ਜ਼ਿਲ੍ਹਾ ਪੋ੍ਰਗਰਾਮ ਅਫਸਰ ਸ੍ਰੀਮਤੀ ਮਨਜੀਤ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਰੀਤੂ ਬਾਲਾ ਆਦਿ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।