ਹੁਸ਼ਿਆਰਪੁਰ, 18 ਫਰਵਰੀ 2019 - ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ 10 ਮਾਰਚ ਨੂੰ ਜ਼ਿਲ•ਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਸਾਈਕਲ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ 'ਹੁਸ਼ਿਆਰਪੁਰ ਰਾਈਡ ਐਂਡ ਰਨ' ਈਵੈਂਟ ਕਰਵਾਇਆ ਜਾ ਰਿਹਾ ਹੈ, ਜਿਸ ਵਿਚ 120 ਕਿਲੋਮੀਟਰ ਦੀ ਪ੍ਰੋਫੈਸ਼ਨਲ ਸਾਈਕਲਿੰਗ ਰੇਸ ਵਿੱਚ ਦੇਸ਼ ਭਰ ਦੇ ਕਰੀਬ 150 ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸਾਈਕਲਿਸਟ ਭਾਗ ਲੈ ਰਹੇ ਹਨ। ਉਹ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਸਾਈਕਲ ਫੈਡਰੇਸ਼ਨ ਆਫ਼ ਇੰਡੀਆ ਵਲੋਂ ਡਾਇਰੈਕਟਰ ਰੇਸ ਸ਼੍ਰੀ ਜਗਦੀਪ ਸਿੰਘ ਕਾਹਲੋਂ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਉਨ•ਾਂ ਕਿਹਾ ਕਿ ਪੰਜਾਬ ਵਿੱਚ ਇਹ ਪਹਿਲਾ ਸਰਟੀਫਾਇਡ ਰੋਡ ਈਵੈਂਟ ਹੋਵੇਗਾ ਅਤੇ ਇਸ ਈਵੈਂਟ ਤੋਂ ਬਾਅਦ ਹੁਸ਼ਿਆਰਪੁਰ ਜ਼ਿਲ•ਾ ਅੰਤਰਰਾਸ਼ਟਰੀ, ਸੈਰ-ਸਪਾਟਾ ਅਤੇ ਸਾਈਕਲਿੰਗ ਦੇ ਖੇਤਰ ਵਿਚ ਮੋਹਰੀ ਜ਼ਿਲ•ਾ ਅਖਵਾਏਗਾ।
'ਰਾਈਡ ਅਵੇਅ ਫਰਾਮ ਡਰੱਗਜ਼' ਵਿਸ਼ੇ 'ਤੇ ਕਰਵਾਏ ਜਾ ਰਹੇ ਇਸ ਵੱਡੇ ਈਵੈਂਟ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਈਕਲਿੰਗ ਰੇਸ ਤੋਂ ਇਲਾਵਾ 21 ਕਿਲੋਮੀਟਰ, 10 ਕਿਲੋਮੀਟਰ ਅਤੇ 5 ਕਿਲੋਮੀਟਰ ਹਾਫ ਮੈਰਾਥਨ ਵੀ ਕਰਵਾਈ ਜਾ ਰਹੀ ਹੈ, ਜਿਸ ਵਿਚ ਕਰੀਬ 12 ਹਜ਼ਾਰ ਤੋਂ ਵੱਧ ਨੌਜਵਾਨ ਹਿੱਸਾ ਲੈ ਰਹੇ ਹਨ। ਉਨ•ਾਂ ਕਿਹਾ ਕਿ ਹਾਫ ਮੈਰਾਥਨ ਲਈ ਸੇਵਾ ਕੇਂਦਰ, ਐਚ.ਡੀ.ਐਫ.ਸੀ ਬੈਂਕ ਦੀਆਂ ਸਾਰੀਆਂ ਬਰਾਂਚਾਂ, ਪੰਜਾਬ ਬਾਈਕਰਜ਼ ਸਟੋਰ ਹੁਸ਼ਿਆਰਪੁਰ ਅਤੇ ਵੈਬਸਾਈਟ www.HoshiarpurRideAndRun.com 'ਤੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ•ਾਂ ਦੱਸਿਆ ਕਿ 21 ਕਿਲੋਮੀਟਰ ਹਾਫ ਮੈਰਾਥਨ ਲਈ 400 ਰੁਪਏ, 10 ਅਤੇ 5 ਕਿਲੋਮੀਟਰ ਲਈ 200 ਰੁਪਏ ਫੀਸ ਰੱਖੀ ਗਈ ਹੈ, ਜਦਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਪੱਤਰਕਾਰਾਂ ਲਈ ਰਜਿਸਟ੍ਰੇਸ਼ਨ ਬਿਲਕੁੱਲ ਮੁਫਤ ਹੋਵੇਗੀ।
ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਇਸ ਈਵੈਂਟ ਤਹਿਤ ਬੀਤੀ 22 ਜਨਵਰੀ ਨੂੰ ਚੰਡੀਗੜ• ਵਿਖੇ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਵਲੋਂ ‘ਵਿਸ਼ੇਸ਼ ਟੀ-ਸ਼ਰਟ ਵੀ ਲਾਂਚ ਕੀਤੀ ਗਈ ਸੀ। ਉਨ•ਾਂ ਕਿਹਾ ਕਿ ਸਾਈਕਲਿੰਗ ਈਵੈਂਟ ਲਈ 5 ਲੱਖ ਰੁਪਏ ਅਤੇ ਹਾਫ ਮੈਰਾਥਨ ਲਈ 2 ਲੱਖ ਰੁਪਏ ਤੱਕ ਦੇ ਇਨਾਮ ਰੱਖੇ ਹਨ। ਉਨ•ਾਂ ਕਿਹਾ ਕਿ ਹਾਫ ਮੈਰਾਥਨ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 5 ਮਾਰਚ ਰੱਖੀ ਗਈ ਹੈ, ਇਸ ਲਈ ਜ਼ਿਆਦਾ ਤੋਂ ਜ਼ਿਆਦਾ ਨੌਜਵਾਨ ਹਿੱਸਾ ਲੈਣ ਲਈ ਰਜਿਸਟ੍ਰੇਸ਼ਨ ਕਰਵਾਉਣ। ਉਨ•ਾਂ ਕਿਹਾ ਕਿ 120 ਕਿਲੋਮੀਟਰ ਦੀ ਰੇਸ ਦਾ ਰੂਟ ਹੁਸ਼ਿਆਰਪੁਰ ਦੇ ਵੱਖ-ਵੱਖ ਕਸਬਿਆਂ, ਪਿੰਡਾਂ ਖਾਸ ਕਰਕੇ ਕੰਢੀ ਇਲਾਕਿਆਂ ਨਾਲ ਸਬੰਧਿਤ ਚੁਣਿਆ ਗਿਆ ਹੈ। ਉਨ•ਾਂ ਦੱਸਿਆ ਕਿ ਇਹ ਰੇਸ ਸਵੇਰੇ 5 ਵਜੇ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਤੋਂ ਸ਼ੁਰੂ ਹੋ ਕੇ ਦਸੂਹਾ ਰੋਡ, ਅੱਡਾ ਭੀਖੋਵਾਲ, ਹਰਿਆਣਾ, ਢੋਲਵਾਹਾ-ਜਨੌੜੀ ਰੋਡ, ਬਰੂਹੀ, ਦਾਤਾਰਪੁਰ, ਰਾਮਪੁਰ ਤੋਂ ਹੁੰਦੇ ਹੋਏ ਵਾਪਸ ਆਊਟਡੋਰ ਸਟੇਡੀਅਮ ਵਿਖੇ ਸਮਾਪਤ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨੁਪਮ ਕਲੇਰ, ਆਈ.ਏ.ਐਸ ਅਧਿਕਾਰੀ ਸ਼੍ਰੀ ਗੌਤਮ ਜੈਨ, ਸਹਾਇਕ ਕਮਿਸ਼ਨਰ ਸ਼੍ਰੀ ਰਣਦੀਪ ਸਿੰਘ ਹੀਰ, ਪੰਜਾਬ ਬਾਈਕਰਜ਼ ਕਲੱਬ ਦੇ ਪ੍ਰਧਾਨ ਸ਼੍ਰੀ ਅਭਿਸ਼ੇਕ ਕਸ਼ਯਪ ਅਤੇ ਸ਼੍ਰੀ ਦੀਪਕ ਮਹਿਰਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।