ਭਾਰਤੀ ਚੋਣ ਕਮਿਸ਼ਨ ਨੇ ਜੋਬਨ ਸਿੰਘ, ਡੀ.ਐਸ.ਪੀ (ਇਨਵੈਸਟੀਗੇਸ਼ਨ) ਦੇ ਤਬਾਦਲੇ ਦੇ ਹੁਕਮ ਦਿੱਤੇ
ਚੰਡੀਗਡ, 01 ਮਈ : ਭਾਰਤੀ ਚੋਣ ਕਮਿਸ਼ਨ ਨੇ ਅੱਜ ਇਕ ਹੁਕਮ ਜਾਰੀ ਕਰਕੇ ਜੋਬਨ ਸਿੰਘ, ਡੀ.ਐਸ.ਪੀ.(ਇਨਵੈਸਟੀਗੇਸ਼ਨ), ਮੋਹਾਲੀ ਦਾ ਤਬਾਦਲਾ ਕਰ ਦਿੱਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਡੀ.ਐਸ.ਪੀ ਜੋਬਨ ਸਿੰਘ ਨੂੰ ਅਜਿਹੀ ਥਾਂ ਲਗਾਇਆ ਜਾਵੇ ਜੋ ਚੋਣਾਂ ਨਾਲ ਸਬੰਧਤ ਨਾ ਹੋਵੇ ਅਤੇ ਉਸ ਦੀ ਥਾਂ ਕਿਸੇ ਹੋਰ ਯੋਗ ਅਧਿਕਾਰੀ ਨੂੰ ਲਗਾਇਆ ਜਾਵੇ।