ਕੈਬਨਿਟ ਵਜੀਰ ਸ. ਬਾਜਵਾ, ਸ. ਰੰਧਾਵਾ ਅਤੇ ਵਿਧਾਇਕ ਸ. ਪਾਹੜਾ ਦੀ ਹਾਜ਼ਰੀ ਵਿਚ ਨਿੱਕੂ ਬਾਜਵਾ ਨੇ ਸੰਭਾਲਿਆ ਅਹੁਦਾ
ਜ਼ਿਲਾ ਗੁਰਦਾਸਪੁਰ ਦੀ ਤਰੱਕੀ ਲਈ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਕੀਤੇ ਜਾਣਗੇ ਵਿਕਾਸ ਕਾਰਜ-ਚੇਅਰਮੈਨ ਬਾਜਵਾ
ਗੁਰਦਾਸਪੁਰ, 7 ਅਕਤੂਬਰ 2019 - ਸ੍ਰੀ ਰਵੀਨੰਦਨ ਸਿੰਘ ਬਾਜਵਾ ਨੇ ਅੱਜ ਚੇਅਰਮੈਨ ਜ਼ਿਲਾ ਪ੍ਰੀਸ਼ਦ ਗੁਰਦਾਸਪੁਰ ਦਾ ਅਹੁੱਦਾ ਸੰਭਾਲ ਲਿਆ ਹੈ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕੈਬਨਿਟ ਵਜ਼ੀਰ, ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਵਜ਼ੀਰ, ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਚੇਅਰਮੈਨ ਗੁਰਮੀਤ ਸਿੰਘ ਪਾਹੜਾ, ਸ੍ਰੀ ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਸ੍ਰੀ ਬਲਵਿੰਦਰ ਸਿੰਘ ਐਸ.ਡੀ.ਐਮ ਬਟਾਲਾ ਨੇ ਵਿਸ਼ੇਸ ਤੋਰ ਤੇ ਸ਼ਿਰਕਤ ਕੀਤੀ ਤੇ ਉਨ•ਾਂ ਦੀ ਹਾਜ਼ਰੀ ਵਿਚ ਸ੍ਰੀ ਨਿੱਕੂ ਬਾਜਵਾ ਨੇ ਜ਼ਿਲਾ ਪ੍ਰੀਸਦ ਗੁਰਦਾਸਪੁਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ, ਮੈਂਬਰ ਜਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਮੈਂਬਰ ਸਮੇਤ ਵੱਡੀ ਗਿਣਤੀ ਵਿਚ ਵਰਕਰ ਆਦਿ ਹਾਜਰ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਵਜੀਰ ਸ. ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬੇ ਭਰ ਵਿਚ ਵਿਕਾਸ ਕਾਰਜ ਤੇਜ਼ਗਤੀ ਨਾਲ ਚੱਲ ਰਹੇ ਹਨ ਅਤੇ ਹਰੇਕ ਵਰਗ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵਚਨਬੱਧ ਹੈ। ਉਨ•ਾਂ ਅੱਗੇ ਕਿਹਾ ਕਿ ਰਾਜ ਅੰਦਰ ਨਵ ਨਿਯੁਕਤ ਜਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਮੈਂਬਰਾਂ ਨੂੰ ਚੇਅਰਮੈਨ ਤੇ ਵਾਈਸ ਚੇਅਰਮੈਨ ਦੀਆਂ ਜੇਮੇਵਾਰੀਆਂ ਦਿੱਤੀਆਂ ਜਾ ਰਹੀ ਹਨ ਤਾਂ ਜੋ ਜਿਲੇ ਅੰਦਰ ਵਿਕਾਸ ਕਾਰਜ ਹੋਰ ਤੇਜ਼ਗਤੀ ਨਾਲ ਕਰਵਾਏ ਜਾਣ। ਉਨਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਨੂੰ ਸਮਰਪਿਤ ਰਾਜ ਭਰ ਅੰਦਰ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ।
ਇਸ ਮੌਕੇ ਕੈਬਨਿਟ ਵਜ਼ੀਰ ਸ. ਰੰਧਾਵਾ ਨੇ ਅੱਗੇ ਕਿਹਾ ਕਿ ਅੱਜ ਰਵੀਨੰਦਨ ਸਿੰਘ ਬਾਜਵਾ ਨੂੰ ਜਿਲਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਇਹ ਇਕ ਬਹੁਤ ਅਹਿਮ ਅਹੁਦਾ ਹੈ ਕਿਉਂਕਿ ਨਿੱਕੂ ਬਾਜਵਾ ਤੋਂ ਪਹਿਲਾਂ ਇਸ ਅਹੁਦੇ ਤੇ ਕਾਂਗਰਸ ਪਾਰਟੀ ਦੇ ਵੱਡੇ ਆਗੂ ਆਪਣੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ। ਉਨਾਂ ਚੇਅਰਮੈਨ ਬਾਜਵਾ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਜ਼ਿਲਾ ਵਾਸੀਆਂ ਦੇ ਸਰਬਪੱਖੀ ਵਿਕਾਸ ਕਾਰਜ ਕਰਨ ਲਈ ਕਿਹਾ ਤਾਂ ਜੋ ਜ਼ਿਲੇ ਅੰਦਰ ਵਿਕਾਸ ਕੰਮ ਹੋਰ ਤੇਜ਼ੀ ਨਾਲ ਕਰਵਾਏ ਜਾ ਸਕਣ। ਸ. ਰੰਧਾਵਾ ਨੇ ਅੱਗੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੂਰਬ ਨੂੰ ਸਮਰਪਿਤ ਸੂਬੇ ਭਰ ਵਿਚ ਸਮਾਗਮ ਕਰਵਾਏ ਜਾ ਰਹੇ ਹਨ । ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ 'ਟੈਂਟ ਸਿਟੀ' ਸਮੇਤ ਹੋਰ ਲੋੜੀਦੀਆਂ ਸਹੂਲਤਾਂ ਦੇਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਕਸਬੇ ਡੇਰਾ ਬਾਬਾ ਨਾਨਕ ਵਿਖੇ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਤੇ ਉਨਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।
ਇਸ ਮੌਕੇ ਵਿਧਾਇਕ ਗੁਰਦਾਸਪੁਰ ਸ. ਪਾਹੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਇਕ ਮਿਹਨਤੀ ਨੌਜਵਾਨ ਨੂੰ ਜ਼ਿਲਾ ਪ੍ਰੀਸਦ ਚੇਅਰਮੈਨ ਦਾ ਅਹੁਦਾ ਦੇ ਕੇ ਨਿਵਾਜਿਆ ਗਿਆ ਹੈ, ਜਿਸ ਨਾਲ ਜ਼ਿਲੇ ਅੰਦਰ ਕਾਂਗਰਸ ਪਾਰਟੀ ਨੂੰ ਹੋਰ ਉਤਸ਼ਾਹ ਤੇ ਬੱਲ ਮਿਲਿਆ ਹੈ। ਉਨਾਂ ਚੇਅਰਮੈਨ ਨਿੱਕੂ ਬਾਜਵਾ ਨੂੰ ਮਿਹਨਤ ਤੇ ਲਗਨ ਨਾਲ ਕੰਮ ਕਰਨ ਕਿਹਾ ਤਾਂ ਜੋ ਜਿਲੇ ਅੰਦਰ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਕੀਤੇ ਜਾ ਸਕਣ।
ਇਸ ਮੌਕੇ ਚੇਅਰਮੈਨ ਜ਼ਿਲਾ ਪ੍ਰੀਸਦ ਗੁਰਦਾਸਪੁਰ ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨਾਂ ਨੂੰ ਸੋਂਪੀ ਗਈ ਹੈ ਉਸਨੂੰ ਉਹ ਪੂਰੀ ਮਿਹਨਤ ਤੇ ਲਗਨ ਨਾਲ ਨਿਭਾਉਣਗੇ। ਉਨਾਂ ਕਿਹਾ ਕਿ ਉਹ ਜ਼ਿਲੇ ਦੇ ਸਰਬਪੱਖੀ ਵਿਕਾਸ ਲਈ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਕੰਮ ਕਰਨਗੇ ਅਤੇ ਲੋਕਾਂ ਦੀਆਂ ਆਸਾਂ ਤੇ ਖਰ•ਾ ਉੱਤਰਨਗੇ।
ਇਸ ਮੌਕੇ ਸਰਵ ਸ੍ਰੀ ਲਖਵਿੰਦਰ ਸਿੰਘ ਡੀ.ਡੀ.ਪੀ.ਓ ਗੁਰਦਾਸਪੁਰ, ਸ੍ਰੀ ਬੁਧੀਰਾਜ ਸਿੰਘ ਸੈਕਰਟਰੀ ਜਿਲਾ ਪ੍ਰੀਸ਼ਦ , ਨਰਿੰਦਰ ਸਿੰਘ ਬਾਜਵਾ ਚੇਅਰਮੈਨ ਬਲਾਕ ਸੰਮਤੀ ਡੇਰਾ ਬਾਬਾ ਨਾਨਕ, ਕੇਪੀ ਸਿੰਘ ਪਾਹੜਾ, ਡਾ. ਸਤਨਾਮ ਸਿੰਘ ਨਿੱਜਰ ਬਟਾਲਾ, ਮਨਬੀਰ ਸਿੰਘ ਐਮ.ਡੀ. ਸਹਿਕਾਰੀ ਬੈਂਕ, ਸਿਕੰਦਰ ਸਿੰਘ ਪੀ.ਏ, ਕੰਵਲਜੀਤ ਸਿੰਘ ਟੋਨੀ ਪੀ.ਏ, ਜਸਬੀਰ ਸਿੰਘ, ਸੁਖਜੀਤ ਸਿੰਘ, ਗੁਰਜੀਤ ਸਿੰਘ, ਅਮਨਦੀਪ ਕੋਰ, ਪਰਮਜੀਤ ਕੋਰ (ਸਾਰੇ ਬੀ.ਡੀ.ਪੀ.ਓਜ਼) ਆਦਿ ਹਾਜਰ ਸਨ।