← ਪਿਛੇ ਪਰਤੋ
ਹਰੀਸ਼ ਕਾਲੜਾ
- ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 24 ਘੰਟੇ ਹਾਜ਼ਰ ਰਹਾਂਗੇ : ਅਖਿਲ ਚੌਧਰੀ
ਰੂਪਨਗਰ 31 ਜੁਲਾਈ 2020 : ਅਖਿਲ ਚੌਧਰੀ, ਆਈ.ਪੀ.ਐਸ. ਵੱਲੋਂ ਅੱਜ ਜ਼ਿਲ੍ਹਾ ਰੂਪਨਗਰ ਦੇ ਨਵੇਂ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਵਜੋਂ ਚਾਰਜ ਸੰਭਾਲ ਲਿਆ ਗਿਆ ਹੈ। ਚਾਰਜ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਨੂੰ ਪੁਲਿਸ ਟੁਕੜੀ ਵੱਲੋਂ 'ਗਾਰਡ-ਆਫ-ਆਨਰ' ਪੇਸ਼ ਕੀਤਾ ਗਿਆ । ਚਾਰਜ ਸੰਭਾਲਣ ਮੌਕੇ ਅਖਿਲ ਚੌਧਰੀ ਨੇ ਕਿਹਾ ਕਿ ਪੁਲਿਸ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਹਰ ਹਾਲਤ ਵਿੱਚ ਬਰਕਰਾਰ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਵਿਡ ਦੇ ਇਸ ਮੌਜੂਦਾ ਦੌਰ ਵਿੱਚ ਪੁਲਿਸ ਪ੍ਰਸ਼ਾਸ਼ਨ ਨੇ ਆਪਣੀ ਡਿਊਟੀ ਦੇ ਨਾਲ ਨਾਲ ਸਮਾਜ ਸੇਵਾ ਦੇ ਵੀ ਨਵੇਂ ਪੜਾਅ ਹਾਸਿਲ ਕੀਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਦਫਤਰ ਲੋਕਾਂ ਦੀਆ ਮੁਸ਼ਿਕਲਾਂ ਦੇ ਹੱਲ ਲਈ ਹਰ ਸਮੇਂ ਖੁੱਲ੍ਹਾ ਹੈ ਅਤੇ ਕੋਈ ਵੀ ਬਿਨ੍ਹਾਂ ਕਿਸੇ ਝਿਜਕ ਦੇ ਉਨ੍ਹਾਂ ਨੂੰ ਮਿਲ ਸਕਦਾ ਹੈ।
Total Responses : 936