← ਪਿਛੇ ਪਰਤੋ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 1 ਅਗਸਤ 2020 - ਰਾਜਪਾਲ ਸਿੰਘ ਹੁੰਦਲ ਐਸਪੀ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਬਤੌਰ ਐਸਪੀਡੀ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ। ਅਹੁਦਾ ਸੰਭਾਲਣ ਮੌਕੇ ਗੱਲਬਾਤ ਕਰਦਿਆਂ ਐਸਪੀਡੀ ਰਾਜਪਾਲ ਸਿੰਘ ਹੁੰਦਲ ਨੇ ਕਿਹਾ ਕਿ ਖੇਤਰ ਅੰਦਰ ਅਮਨ, ਚੈਨ ਬਣਾਈ ਰੱਖਣ ਲਈ ਪੁਲਿਸ ਲਗਾਤਾਰ ਤੱਤਪਰ ਹੈ ਤੇ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੁਲਿਸ ਪਹਿਲ ਦੇ ਅਧਾਰ 'ਤੇ ਡੱਟੀ ਹੈ ਤੇ ਖੇਤਰ ਅੰਦਰ ਕਿਸੇ ਵੀ ਨਾਗਰਿਕ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਕ੍ਰਾਈਮ ਮੁਕਤ ਕਰਨ ਲਈ ਲੋਕ ਪੁਲਿਸ ਦਾ ਸਹਿਯੋਗ ਕਰਨ। ਉਨ੍ਹਾਂ ਲੋਕਾਂ ਨੂੰ ਕੋਵਿਡ-19 ਪ੍ਰਤੀ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਂ ਦੀ ਪੂਰਨ ਤੌਰ 'ਤੇ ਪਾਲਣਾ ਕੀਤੇ ਜਾਣ ਦੀ ਵੀ ਅਪੀਲ ਕੀਤੀ ਹੈ।
Total Responses : 942