ਮਾਨਸਾ, 10 ਅਕਤੂਬਰ 2020 - ਡਾ. ਗੁਰਪ੍ਰੀਤ ਸਿੰਘ ਐਮ.ਐਸ. ਨੇ ਦਫ਼ਤਰ ਸਿਵਲ ਸਰਜਨ, ਮਾਨਸਾ ਵਿਖੇ ਜ਼ਿਲ੍ਹਾ ਸਿਹਤ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਸਿਵਲ ਹਸਪਤਾਲ, ਖੰਨਾ ਵਿਖੇ ਬਤੌਰ ਅਪ੍ਰੇਸ਼ਨਾਂ ਦੇ ਮਾਹਿਰ ਵਜੋਂ ਲੰਬਾ ਸਮਾਂ ਲੋਕਾਂ ਦੀ ਸੇਵਾ ਕਰ ਰਹੇ ਸਨ। ਅਹੁਦਾ ਸੰਭਾਲਣ ਮੌਕੇ ਆਪਣੇ ਸੰਬੋਧਨ ਵਿੱਚ ਉਹਨਾਂ ਨੇ ਕਿਹਾ ਕਿ ਮਾਨਯੋਗ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਜੀ ਦੇ ਦਿਸ਼ਾਂ-ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਲਾਲ ਚੰਦ ਠੁਕਰਾਲ ਜੀ ਦੀ ਅਗਵਾਈ ਵਿੱਚ ਲੋਕਾਂ ਨੂੰ ਮਿਆਰੀ ਖਾਣ-ਪੀਣ ਦੀਆਂ ਵਸਤਾਂ ਅਤੇ ਮਿਲਾਵਟਖੋਰਾਂ ਨੂੰ ਨੱਥ ਪਾਉਣ ਵਿੱਚ ਵੱਡੇ ਪੱਧਰ ਤੇ ਸ਼ੈਪਲਿੰਗ ਅਤੇ ਜਾਗਰੂਕਤਾ ਕੀਤੀ ਜਾਵੇਗੀ। ਦੁਕਾਨਦਾਰ ਅਤੇ ਵਪਾਰੀ ਵਰਗ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਕਿ ਜਿਲ੍ਹੇ ਦੇ ਲੋਕਾਂ ਨੂੰ ਨਿਰੋਈ ਸਿਹਤ ਰੱਖਣ ਵਿੱਚ ਮਦਦ ਮਿਲ ਸਕੇ। ਇਸ ਮੌਕੇ ਸਿਵਲ ਸਰਜਨ ਦਫ਼ਤਰ, ਮਾਨਸਾ ਦੇ ਸਮੂਹ ਅਧਿਕਾਰੀ ਹਾਜ਼ਰ ਸਨ।