25 ਜੂਨ ਨੂੰ ਮਾਨਸੂਨ ਦੇ ਦੇਵੇਗਾ ਦਸਤਕ ਪੰਜਾਬ 'ਚ , ਦੋ -ਤਿੰਨ ਦਿਨ ਤੱਕ ਬਾਰਸ਼ ਦੇ ਆਸਾਰ
ਸੰਜੀਵ ਸੂਦ
ਲੁਧਿਆਣਾ, 24 ਜੂਨ , 2020 : ਪੰਜਾਬ ਵਿੱਚ ਕੱਲ੍ਹ 25 ਜੂਨ ਤੋਂ ਮਾਨਸੂਨ ਦੀ ਸ਼ੁਰੂਆਤ ਹੋ ਜਾਵੇਗੀ. ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਵੱਲੋਂ ਇਹ ਭਵਿੱਖਬਾਣੀ ਕੀਤੀ ਗਈ ਹੈ ਕਿ ਮਾਨਸੂਨ ਸਮੇਂ ਸਿਰ ਪੰਜਾਬ ਪਹੁੰਚ ਰਿਹਾ ਹੈ ਅਤੇ ਆਉਂਦੇ ਦੋ ਤਿੰਨ -ਦਿਨ ਤੱਕ ਪੰਜਾਬ ਦੇ ਕਈ ਹਿੱਸਿਆਂ ਦੇ 'ਚ ਹਲਕੀ ਤੋਂ ਦਰਮਿਆਨੀ ਬਾਰਸ਼, ਕਈ ਥਾਵਾਂ ਤੇ ਭਾਰੀ ਮੀਂਹ ਦੀ ਵੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਆਈਐਮਡੀ ਵੱਲੋਂ ਮਿਲੀ ਜਾਣਕਾਰੀ ਮੁਤਾਬਿਕ ਇਸ ਵਾਰ ਮਾਨਸੂਨ ਵੀ ਆਮ ਨਾਲੋਂ ਜ਼ਿਆਦਾ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਵਿਭਾਗ ਦੀ ਮੁਖੀ ਡਾਕਟਰ ਪ੍ਰਭਜੋਤ ਕੌਰ ਨੇ ਕਿਹਾ ਹੈ ਕਿ 25 ਜੂਨ ਨੂੰ ਪੰਜਾਬ 'ਚ ਮਾਨਸੂਨ ਦਸਤਕ ਦੇ ਦੇਵੇਗਾ. ਬਰਸਾਤ ਦੇ ਨਾਲ ਤੇਜ਼ ਹਵਾਵਾਂ ਚੱਲਣਗੀਆਂ, ਜਿਸ ਕਰਕੇ ਬੀਤੇ ਕਈ ਦਿਨਾਂ ਤੋਂ ਜੋ ਗਰਮੀ ਪੈ ਰਹੀ ਸੀ ਉਸ ਤੋਂ ਕੁਝ ਲੋਕਾਂ ਨੂੰ ਰਾਹਤ ਮਿਲੇਗੀ
ਡਾਕਟਰ ਪ੍ਰਭਜੋਤ ਕੌਰ ਨੇ ਦੱਸਿਆ ਕਿ ਹਵਾ ਚੱਲਣ ਨਾਲ ਲੂ ਵੀ ਖ਼ਤਮ ਹੋ ਜਾਵੇਗੀ, ਉਨ੍ਹਾਂ ਦੱਸਿਆ ਕਿ ਇਸ ਵਾਰ ਮਾਨਸੂਨ ਭਰਵਾਂ ਰਹਿਣ ਦੀ ਸੰਭਾਵਨਾ ਹੈ.
ਡਾਕਟਰ ਪ੍ਰਭਜੋਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਵਿਚ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਝੋਨੇ ਵਿੱਚ ਪਾਣੀ ਖੜ੍ਹਾ ਕਰਨਾ ਕਿਸਾਨਾਂ ਲਈ ਬੇਹੱਦ ਜ਼ਰੂਰੀ ਹੈ ਜਿਸ ਕਰਕੇ ਮਾਨਸੂਨ ਦੇ ਨਾਲ ਕਿਸਾਨਾਂ ਨੂੰ ਕਾਫ਼ੀ ਮਦਦ ਮਿਲੇਗੀ, ਉਨ੍ਹਾਂ ਕਿਹਾ ਕਿ ਹੋਰਨਾਂ ਫ਼ਸਲਾਂ ਲਈ ਵੀ ਪਾਣੀ ਦੀ ਬੇਹੱਦ ਲੋੜ ਹੈ।