← ਪਿਛੇ ਪਰਤੋ
ਜੇ ਲੋਕਾਂ ਨੇ ਚਾਹਿਆ ਤਾਂ ਚੋਣ ਲੜਾਂਗਾ: ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ, 26 ਅਪ੍ਰੈਲ, 2024: ਡਿਬਰੂਗੜ੍ਹ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਜੇਕਰ ਲੋਕਾਂ ਨੇ ਚਾਹਿਆ ਤਾਂ ਉਹ ਜ਼ਰੂਰ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਚੋਣ ਲੜਨਗੇ। ਇਹ ਪ੍ਰਗਟਾਵਾ ਉਹਨਾਂ ਦੇ ਪਿਤਾ ਤਰਸੇਮ ਸਿੰਘ ਅਤੇ ਚਾਚਾ ਸੁਖਚੈਨ ਸਿੰਘ ਨੇ ਅੰਮ੍ਰਿਤਪਾਲ ਸਿੰਘ ਨਾਲ ਜੇਲ੍ਹ ਵਿਚ ਮੁਲਾਕਾਤ ਕਰਨ ਤੋਂ ਬਾਅਦ ਕੀਤਾ ਹੈ। ਉਹਨਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਉਹਨਾਂ ਦਾ ਸਿਆਸਤ ਵਿਚ ਆਉਣ ਦਾ ਹਾਲੇ ਕੋਈ ਇਰਾਦਾ ਨਹੀਂ ਹੈ ਪਰ ਜੇਕਰ ਹਲਕੇ ਦੀਆਂ ਸੰਗਤਾਂ ਜ਼ਿਆਦਾ ਜ਼ੋਰ ਪਾਉਣਗੀਆਂ ਤਾਂ ਇਸ ਸਬੰਧੀ ਆਉਂਦੇ ਦਿਨਾਂ ਵਿਚ ਚੋਣ ਲੜਨ ਜਾਂ ਨਾ ਲੜਨ ਬਾਰੇ ਵਿਚਾਰ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਇਸ ਮਾਮਲੇ ’ਤੇ ਵਿਚਾਰ ਕਰਨ ਲਈ ਅੰਮ੍ਰਿਤਪਾਲ ਸਿੰਘ ਨੇ ਇਕ ਹਫਤੇ ਦਾ ਸਮਾਂ ਮੰਗਿਆ ਹੈ। ਦੋਵਾਂ ਨੇ ਦੱਸਿਆ ਕਿ ਅੱਜ ਮੁਲਾਕਾਤ ਲਈ ਬਹੁਤ ਘੱਟ ਸਮਾਂ ਮਿਲਿਆ ਸੀ ਜਿਸ ਕਾਰਣ ਉਹਨਾਂ ਕੱਲ੍ਹ ਦੁਬਾਰਾ ਮੁਲਾਕਾਤ ਲਈ ਸਮਾਂ ਮੰਗਿਆ ਹੈ।
Total Responses : 986