ਕਿਲੀ ਚਾਹਲਾਂ (ਮੋਗਾ) 1 ਦਸੰੰਬਰ, 2016 : ਪੰਜਾਬ ਸਰਕਾਰ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਪੰਜਾਬ ਕੋਲ ਦੂਸਰੇ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਫ਼ਾਲਤੂ ਨਹੀਂ ਹੈ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਪੰਜਾਬ ਡਾ: ਦਲਜੀਤ ਸਿੰਘ ਚੀਮਾ ਨੇ ਨੇ 8 ਦਸੰਬਰ ਨੂੰ ਕਿਲੀ ਚਾਹਲਾਂ ਵਿਖੇ ਹੋਣ ਵਾਲੀ 'ਪਾਣੀ ਬਚਾਓ-ਪੰਜਾਬ ਬਚਾਓ ' ਮਹਾਂ-ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਂ ਕੀਤਾ।
ਸ੍ਰ. ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਕਿਸਾਨਾਂ ਨੂੰ ਖੇਤੀ ਸਿੰਚਾਈ ਹਿੱਤ 14 ਲੱਖ ਟਿਊਬਵੈਲਾਂ ਦੇ ਬਿਜਲੀ ਦੇ ਬਿੱਲਾਂ ਦਾ 6000 ਕਰੋੜ ਰੁਪਏ ਦਾ ਭੁਗਤਾਨ ਕਰ ਰਹੀ ਹੈ। ਉਨ•ਾਂ ਕਿਹਾ ਕਿ ਸਮੂਹ ਪੰਜਾਬੀਆਂ ਨੂੰ ਪੰਜਾਬ ਦੇ ਪਾਣੀਆਂ ਦੇ ਮਸਲੇ 'ਤੇ ਹੋ ਰਹੀ ਬੇਇਨਸਾਫ਼ੀ ਵਿਰੁੱਧ ਆਵਾਜ਼ ਉਠਾਉਣ ਲਈ ਡਟ ਕੇ ਪਹਿਰਾ ਦੇਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੇ ਰਾਜਕਾਲ ਦੌਰਾਨ ਹੀ ਸੂਬੇ ਦਾ ਸਰਬਪੱਖੀ ਵਿਕਾਸ ਹੋਇਆ ਹੈ ਅਤੇ ਵਿਕਾਸ ਦੇ ਮੁੱਦੇ ਨੂੰ ਮੁੱਖ ਰੱਖਦਿਆਂ ਹੀ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਸਰਕਾਰ ਨੂੰ ਤੀਸਰੀ ਵਾਰ ਸੱਤਾ 'ਚ ਲਿਆ ਕੇ ਸੇਵਾ ਦਾ ਮੌਕਾ ਦੇਣਗੇ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਕਾਸ ਦੇ ਨਾਲ-ਨਾਲ ਅਨੇਕਾਂ ਲੋਕ ਭਲਾਈ ਦੀਆਂ ਅਜਿਹੀਆਂ ਸਕੀਮਾਂ ਤੇ ਯੋਜਨਾਵਾਂ ਵੀ ਆਰੰਭ ਕੀਤੀਆਂ ਹਨ, ਜਿੰਨ•ਾਂ ਸਦਕਾ ਪੰਜਾਬ ਵਾਸੀਆਂ ਦਾ ਜੀਵਨ ਪੱਧਰ ਉੱਚਾ ਹੋਇਆ ਹੈ। ਉਨ•ਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਪਾਣੀਆਂ ਦੇ ਮਸਲੇ 'ਤੇ ਸੂਬੇ ਦੇ ਲੋਕਾਂ ਨਾਲ ਧ੍ਰੋਹ ਕਮਾ ਰਹੀ ਹੈ ਅਤੇ ਇਹ ਪਾਰਟੀਆਂ ਲੋਕਾਂ ਨੂੰ ਗੁਮਰਾਹ ਕਰਨ 'ਤੇ ਤੁਲੀਆਂ ਹੋਈਆਂ ਹਨ।
ਸ. ਚੀਮਾ ਨੇ ਕਿਹਾ ਕਿ 8 ਦਸੰਬਰ ਨੂੰ ਹੋਣ ਵਾਲੀ ਇਹ ਰੈਲੀ ਇਤਿਹਾਸਕ ਹੋਵੇਗੀ, ਜਿਸ ਵਿੱਚ ਲੱਖਾਂ ਦੀ ਗਿਣਤੀ 'ਚ ਲੋਕਾਂ ਦੇ ਪੁੱਜਣ ਦੀ ਸੰਭਾਵਨਾ ਹੈ। ਉਨ•ਾਂ ਕਿਹਾ ਕਿ ਲੋਕਾਂ ਦੇ ਬੈਠਣ ਲਈ ਵਿਸ਼ਾਲ ਪੰਡਾਲ ਲਗਾਇਆ ਜਾ ਰਿਹਾ ਹੈ ਅਤੇ ਆਮ ਜਨਤਾ ਲਈ ਲੰਗਰ ਅਤੇ ਪੀਣ ਵਾਲੇ ਪਾਣੀ ਦੇ ਵੀ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਇਸ ਰੈਲੀ ਦੇ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਲਗਾਈਆਂ ਡਿਊਟੀਆਂ ਦਾ ਰੀਵਿਊ ਕੀਤਾ ਅਤੇ ਡਿਊਟੀ ਸੁਚੱਜੇ ਢੰਗ ਨਾਲ ਨਿਭਾਉਣ ਦੀਆਂ ਹਦਾਇਤਾਂ ਕੀਤੀਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਜਗਰਾਉ ਦੇ ਵਿਧਾਇਕ ਸ੍ਰੀ ਐਸ.ਆਰ ਕਲੇਰ, ਉੱਘੇ ਅਕਾਲੀ ਨੇਤਾ ਬਰਜਿੰਦਰ ਸਿੰਘ ਬਰਾੜ, ਸ. ਪਰਮਜੀਤ ਸਿੰਘ ਸਿੱਧਵਾਂ, ਜੱਥੇਦਾਰ ਤੀਰਥ ਸਿੰਘ ਮਾਹਲਾ, ਕਰਮਜੀਤ ਸਿੰਘ ਭੰਗੂ, ਰਣਵਿੰਦਰ ਸਿੰਘ ਰਾਮੂੰਵਾਲਾ, ਐਸ.ਪੀ (ਹੈਡ) ਤਰੁਣ ਰਤਨ, ਜ਼ਿਲ•ੇ ਦੀਆਂ ਸਮੂਹ ਸਬ ਡਵੀਜ਼ਨਾਂ ਦੇ ਉਪ ਮੰਡਲ ਮੈਜਿਸਟ੍ਰੇਟ, ਸਹਾਇਕ ਕਮਿਸ਼ਨਰ ਡਾ: ਪਾਲਿਕਾ ਅਰੋੜਾ, ਤਹਿਸੀਲਦਾਰ ਪਵਨ ਕੁਮਾਰ ਗੁਲਾਟੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਨੁਮਾਇੰਦੇ ਹਾਜ਼ਰ ਸਨ।