ਚੰਡੀਗੜ੍ਹ, 13 ਦਸੰਬਰ, 2016 : ਹਾੜੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਚਾਈ ਵਿਭਾਗ ਪੰਜਾਬ ਦੇ ਇੱਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 13 ਦਸੰਬਰ, 2016 ਤੋਂ 20 ਦਸੰਬਰ, 2016 ਤੱਕ ਰੋਪੜ ਹੈਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ (ਸਰਹਿੰਦ ਕੈਨਾਲ ਸਿਸਟਮ) ਅਤੇ ਬਰਾਂਚਾਂ ਜਿਵੇਂ ਕਿ ਪਟਿਆਲਾ ਫੀਡਰ, ਅਬੋਹਰ ਬਰਾਂਚ, ਬਠਿੰਡਾ ਬਰਾਂਚ, ਬਿਸਤ ਦੁਆਬ ਕੈਨਾਲ ਅਤੇ ਸਿਧਵਾਂ ਬਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ 'ਤੇ ਚਲਣਗੀਆਂ।
ਬੁਲਾਰੇ ਨੇ ਪ੍ਰੋਗਰਾਮ ਬਾਰੇ ਵਿਸਥਾਰ 'ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਘੱਗਰ ਲਿੰਕ ਅਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ''ਬੀ'' ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਅਧਾਰ 'ਤੇ ਪੂਰਾ ਪਾਣੀ ਮਿਲੇਗਾ ਜਦਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ 'ਏ' ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ।
ਸਿੰਚਾਈ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹਿੰਦ ਫੀਡਰ ਵਿਚੋ ਨਿਕਲਦੀ ਅਬੋਹਰ ਬਰਾਂਚ ਅਤੇ ਇਸ ਦੇ ਸਾਰੇ ਰਜਬਾਹਿਆਂ ਜਿਹੜੇ ਕਿ ਗਰੁੱਪ 'ਬੀ' ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਮਿਲੇਗਾ ਜਦਕਿ ਹਰੀਕੇ ਅਤੇ ਫਿਰੋਜ਼ਪੁਰ ਹੈਡ ਵਰਕਸ ਵਿਚੋਂ ਨਿਕਲਦੀਆਂ ਨਹਿਰਾਂ ਅਤੇ ਬਰਾਂਚਾਂ (ਸਰਹਿੰਦ ਫੀਡਰ) ਵਿਚੋਂ ਨਿਕਲਦੇ ਸਾਰੇ ਰਜਵਾਹੇ ਜਿਹੜੇ ਕਿ ਗਰੁੱਪ 'ਏ' ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ।
ਸਿੰਚਾਈ ਵਿਭਾਗ ਦੇ ਬੁਲਾਰੇ ਨੇ ਅੱਗੇ ਹੋਰ ਦੱਸਿਆ ਕਿ ਅੱਪਰ ਬਾਰੀ ਦੁਆਬ ਕੈਨਾਲ ਵਿਚੋਂ ਨਿਕਲਦੀਆਂ ਨਹਿਰਾਂ, ਲਾਹੌਰ ਬਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ 'ਤੇ ਪੂਰਾ ਪਾਣੀ ਦਿੱਤਾ ਮਿਲੇਗਾ, ਜਦਕਿ ਮੇਨ ਬਰਾਂਚ ਲੋਅਰ, ਕਸੂਰ ਬਰਾਂਚ ਲੋਅਰ ਅਤੇ ਸਭਰਾਓ ਬਰਾਂਚ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।