← ਪਿਛੇ ਪਰਤੋ
ਚੰਡੀਗੜ 13 ਮਾਰਚ 2018:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਅਹਿਮ ਐਲਾਨ ਕਰਦਿਆਂ ਜਿਲਾ ਗੁਰਦਾਸਪੁਰ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸ. ਗੁਰਬਚਨ ਸਿੰਘ ਬੱਬੇਹਾਲੀ ਨੂੰ ਜਿਲਾ ਗੁਰਦਾਸਪੁਰ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਹ ਐਲਾਨ ਸ. ਬਾਦਲ ਨੇ ਅੱਜ ਪਾਰਟੀ ਦੇ ਮੁੱਖ ਦਫਤਰ ਚੰਡੀਗੜ• ਤੋਂ ਕੀਤਾ। ਉਹਨਾਂ ਦੱਸਿਆ ਕਿ ਸ. ਗੁਰਬਚਨ ਸਿੰਘ ਬੱਬੇਹਾਲੀ ਵਿਧਾਨ ਸਭਾ ਹਲਕਾ ਗੁਰਦਾਸਪੁਰ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਉਹ ਮਿਲਕਫੈਡ ਪੰਜਾਬ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।
Total Responses : 189