ਚੰਡੀਗੜ੍ਹ, 14 ਸਤੰਬਰ 2018 - ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਬਾਬਤ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਸੁਸ਼ਮਾ ਸਵਰਾਜ ਨੂੰ ਚਿੱਠੀ ਲਿਖ ਕੇ ਇਸ 'ਤੇ ਭਾਰਤ ਸਰਕਾਰ ਦੇ ਪ੍ਰਤੀਕਰਮ ਬਾਰੇ ਜਾਨਣ ਦੀ ਇੱਛਾ ਜਾਹਰ ਕੀਤੀ ਹੈ। ਬੀਬੀ ਬਾਦਲ ਨੇ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਪ੍ਰਕਾਸ਼ ਸਿੰਘ ਬਾਦਲ ਵੱਲੋਂ 1947 ਤੋਂ ਹੀ ਇਸ ਲਾਂਘੇ ਬਾਬਤ ਅਪੀਲਾਂ ਕੀਤੀਆਂ ਜਾ ਰਹੀਆਂ ਹਨ।
ਬੀਬੀ ਬਾਦਲ ਨੇ ਕਿਹਾ ਕਿ ਸੁਸ਼ਮਾ ਜੀ ਮੀਡੀਆ ਦੀਆਂ ਰਿਪੋਰਟਾਂ ਦੀ ਪੁਸ਼ਟੀ ਕਰਨ ਤੇ ਉਨ੍ਹਾਂ ਨੂੰ ਇਸ ਬਾਰੇ ਦੱਸਣ ਕਿ ਕੀ ਭਾਰਤ ਸਰਕਾਰ ਦੀ ਇਸ ਮੁੱਦੇ 'ਤੇ ਪਾਕਿਸਤਾਨ ਸਰਕਾਰ ਨਾਲ ਕੋਈ ਗੱਲ ਹੋਈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਸੁਸ਼ਮਾ ਸਵਰਾਜ ਹੁਣ ਇਸ ਮੁੱਦੇ ਨੂੰ ਠੰਡੇ ਬਸਤੇ 'ਚ ਨਾ ਪਾਇਆ ਜਾਵੇ।
ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਲਿਖੀ ਚਿੱਠੀ ਹੇਠ ਨੱਥੀ ਹੈ ਜੀ :-