← ਪਿਛੇ ਪਰਤੋ
ਬਠਿੰਡਾ, 14 ਸਤੰਬਰ 2018 - ਸ਼੍ਰੋਮਣੀ ਅਕਾਲੀ ਦਲ ਦੀ 16 ਸਤੰਬਰ ਨੂੰ ਫਰੀਦਕੋਟ 'ਚ ਹੋਣ ਵਾਲੀ ਪੋਲ ਖੋਲ੍ਹ ਰੈਲੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਈ ਗਈ ਰੋਕ ਖਿਲਾਫ ਅਕਾਲੀ ਦਲ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਖੁਦ ਮੀਡੀਆ ਨੂੰ ਮੁਖਾਤਿਬ ਹੋਏ। ਸ. ਬਾਦਲ ਨੇ ਕਿਹਾ ਕਿ ਕਾਂਗਰਸ ਉਨ੍ਹਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਵਕਤ ਪੂਰੀ ਤਰ੍ਹਾਂ ਘਬਰਾਹਟ ਵਿਚ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਇਹ ਕਦਮ ਪੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਫਰੀਦਕੋਟ ਵਿਚ ਅਕਾਲੀ ਦਲ ਦੀ ਰੈਲੀ ਨੂੰ ਮਨਜ਼ੂਰੀ ਨਾ ਮਿਲਣ 'ਤੇ ਉਨ੍ਹਾਂ ਵੱਲੋਂ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਹੈ। ਜਿਸਦੀ ਸੁਣਵਾਈ ਭਲਕੇ ਸ਼ਨੀਵਾਰ ਸਵੇਰ ਹੋਵੇਗੀ। ਉਥੇ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਕਾਂਗਰਸ ਦੀ ਸਾਰੀ ਪੋਲ ਖੋਲ੍ਹਣ ਨੂੰ ਤਿਆਰ ਹਨ। ਉਨ੍ਹਾਂ ਕਿਹਾ ਕਿ ਅਬੋਹਰ 'ਚ ਅਕਾਲੀ ਦਲ ਦੀ ਰੈਲੀ ਤੋਂ ਕਾਂਗਰਸ ਸਰਕਾਰ ਘਬਰਾ ਚੁੱਕੀ ਹੈ ਅਤੇ ਜਿਸਦਾ ਮਤਲਬ ਪੰਜਾਬ ਵਿਚ ਅਕਾਲੀਆਂ ਦੀ ਹਵਾ ਮੁੜ ਤੋਂ ਚੱਲ ਪਈ ਹੈ।
Total Responses : 189