ਰੁਜ਼ਗਾਰ ਪ੍ਰਾਪਤੀ ਲਈ ਚੱਲ ਰਹੇ ਪ੍ਰੋਗਰਾਮ ਵਿੱਚ ਸ਼ਾਮਲ ਨੌਜਵਾਨ ।
ਜਗਦੀਸ਼ ਥਿੰਦ
ਫਾਜ਼ਿਲਕਾ 17 ਨਵੰਬਰ
ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਬੇਰੋਜ਼ਗਾਰਾਂ ਨੌਜ਼ਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿੱਤ ਸ਼ੁਰੂ ਕੀਤੇ ਗਏ ਰੋਜ਼ਗਾਰ ਮੇਲੇ ਦੇ ਛੇਵੇਂ ਦਿਨ ਵੱਖ-ਵੱਖ ਕੰਪਨੀਆਂ ਵੱਲੋਂ 34 ਬੇਰੁਜ਼ਗਾਰ ਨੌਜਵਾਨਾਂ ਦੀ ਯੋਗਤਾ ਅਨੁਸਾਰ ਚੋਣ ਕੀਤੀ ਗਈ। ਇਸ ਰੁਜ਼ਗਾਰ ਮੇਲੇ ਵਿੱਚ 21 ਨਵੰਬਰ ਨੂੰ ਛੱਡ ਕੇ ਬਾਕੀ ਸਾਰੇ ਦਿਨ 22 ਨਵੰਬਰ ਤੱਕ ਬੇਰੁਜ਼ਗਾਰ ਨੌਜਵਾਨ ਰੁਜ਼ਗਾਰ ਲਈ ਆ ਸਕਦੇ ਹਨ। ਘਰ-ਘਰ ਰੋਜ਼ਗਾਰ ਮੇਲੇ ਸਬੰਧੀ ਹੋਰ ਜਾਣਕਾਰੀ ਲੈਣ ਲਈ ਬੇਰੁਜ਼ਗਾਰ ਨੌਜਵਾਨ www.ghargharrozgar.gov.in ਤੇ ਜਾਣਕਾਰੀ ਲੈ ਸਕਦੇ ਹਨ।
ਸਹਾਇਕ ਕਮਿਸ਼ਨਰ(ਜਨਰਲ) ਸ੍ਰੀ ਓਮ ਪ੍ਰਕਾਸ਼ ਨੇ ਦੱਸਿਆ ਕਿ ਘਰ-ਘਰ ਰੁਜ਼ਗਾਰ ਯੋਜਨਾ ਸਕੀਮ ਤਹਿਤ ਜ਼ਿਲ੍ਹੇ ਵਿੱਚ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਵੱਖ-ਵੱਖ ਕੰਪਨੀਆਂ ਵੱਲੋਂ ਸ਼ਮੂਲੀਅਤ ਕਰਕੇ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਐਤਵਾਰ ਇਸ ਮੇਲੇ ਵਿੱਚ ਐਕਸਾਇਜ਼ ਮਹਿਕਮੇ ਵੱਲੋਂ ਵੱਖ-ਵੱਖ ਉਮੀਦਵਾਰਾਂ ਦੀ ਉਨ੍ਹਾਂ ਦੀ ਯੋਗਤਾ ਅਨੁਸਾਰ ਚੋਣ ਕੀਤੀ ਗਈ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਅਫਸਰ ਸ. ਰਵਿੰਦਰ ਸਿੰਘ ਤੋ ਇਲਾਵਾ ਵੱਖ-ਵੱਖ ਕੰਪਨੀਆਂ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।