DSGMC ਦੀ ਕਾਰਜਕਰਨੀ ਭੰਗ, ਜੀ.ਕੇ ਸਮੇਤ ਸਾਰੇ ਅਹੁਦੇਦਾਰਾਂ ਦਿੱਤੇ ਅਸਤੀਫ਼ੇ
ਨਵੀਂ ਦਿੱਲੀ, 6 ਦਸੰਬਰ 2018 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਸਮੇਤ ਸਾਰੇ ਅਹੁਦੇਦਾਰਾਂ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਜਨਰਲ ਇਜਲਾਸ ਦੀ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਰਨੀ ਭੰਗ ਕਰ ਦਿੱਤੀ ਹੈ।
ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਹੈ ਕਿ ਇਲਜ਼ਾਮਾਂ ਦਾ ਜਵਾਬ ਦੇਣ ਲਈ ਅਸਤੀਫ਼ਿਆਂ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦਸੰਬਰ ਦੇ ਅਖ਼ੀਰ ਵਿੱਚ ਹੋਣਗੀਆਂ।