ਬਰਨਾਲਾ, 20 ਜਨਵਰੀ 2019 - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਅੱਜ ਬਰਨਾਲਾ ਰੈਲੀ ਦੌਰਾਨ ਆਪਣਾ ਚੰਡੀਗੜ੍ਹ ਤੋਂ ਐਮ.ਪੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਗਵੰਤ ਮਾਨ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਚੰਡੀਗੜ੍ਹ ਤੋਂ ਹਰਮੋਹਨ ਧਵਨ ਆਮ ਆਦਮੀ ਪਾਰਟੀ ਲਈ ਲੋਕ ਸਭਾ ਦੀ ਸੀਟ ਤੋਂ ਮੈਂਬਰ ਪਾਰਲੀਮੈਂਟ ਦੇ ਉਮੀਦਵਾਰ ਹੋਣਗੇ।
ਦੱਸ ਦੇਈਏ ਕਿ ਭਾਜਪਾ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਨੇ 18 ਨਵੰਬਰ ਨੂੰ ਭਾਜਪਾ ਦੇ ‘ਕਮਲ’ ਨੂੰ ਅਲਵਿਦਾ ਕਹਿ ਕੇ ‘ਆਪ’ ਦੇ ਝਾੜੂ ਨੂੰ ਫੜਣ ਦਾ ਐਲਾਨ ਕੀਤਾ ਸੀ।