← ਪਿਛੇ ਪਰਤੋ
ਚੰਡੀਗੜ੍ਹ, 22 ਜਨਵਰੀ 2019 - ਪੰਜਾਬ ਦਾ ਇਕ IPS ਅਧਿਕਾਰੀ ਸਾਥੀ ਮਹਿਲਾ ਅਫ਼ਸਰ ਨਾਲ ਨਾਜਾਇਜ਼ ਸਬੰਧਾਂ ਦੇ ਦੋਸ਼ਾਂ ’ਚ ਘਿਰ ਗਿਆ ਹੈ। ਪੰਜਾਬ ਸਰਕਾਰ ਦੇ ਹੁਕਮਾਂ ’ਤੇ ਦੋਸ਼ਾਂ ਦੀ ਜਾਂਚ ਵਧੀਕ ਡੀਜੀਪੀ (ਕਾਨੂੰਨ ਤੇ ਵਿਵਸਥਾ) ਈਸ਼ਵਰ ਸਿੰਘ ਨੂੰ ਸੌਂਪੀ ਗਈ ਹੈ। ਪੰਜਾਬੀ ਟ੍ਰਿਬਿਊਨ 'ਚ ਛਪੀ ਪੱਤਰਕਾਰ ਦਵਿੰਦਰ ਪਾਲ ਦੀ ਰਿਪੋਰਟ ਮੁਤਾਬਕ ਇਸ ਆਈਪੀਐੱਸ ਅਧਿਕਾਰੀ ਦੀ ਪਤਨੀ ਵੱਲੋਂ ਪ੍ਰਧਾਨ ਮੰਤਰੀ ਦਫ਼ਤਰ ਨੂੰ ਕੀਤੀ ਸ਼ਿਕਾਇਤ ਤੋਂ ਬਾਅਦ ਰਾਜ ਦੇ ਗ੍ਰਹਿ ਵਿਭਾਗ ਦੀਆਂ ਹਦਾਇਤਾਂ ’ਤੇ ਡੀਜੀਪੀ ਦਫ਼ਤਰ ਵੱਲੋਂ ਇਹ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਈਸ਼ਵਰ ਸਿੰਘ ਨੇ ਜਾਂਚ ਸੌਂਪੇ ਜਾਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜਲਦੀ ਹੀ ਜਾਂਚ ਮੁਕੰਮਲ ਕਰ ਦਿੱਤੀ ਜਾਵੇਗੀ।
ਖ਼ਬਰ ਦੇ ਹੋਰ ਵੇਰਵੇ ਪੜ੍ਹਨ ਲਈ ਹੇਠ ਲਿੰਕ 'ਤੇ ਕਲਿੱਕ ਕਰੋ :- https://bit.ly/2RZQyjo
Total Responses : 930