ਪੰਜਾਬ ਏਕਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਸੁਖਬੀਰ ਸਿੰਘ ਵਲਟੋਹਾ ਗੱਲਬਾਤ ਕਰਦੇ ਹੋਏ।
ਭਿੱਖੀਵਿੰਡ 14 ਮਾਰਚ (ਜਗਮੀਤ ਸਿੰਘ)-ਅੱਤਵਾਦ ਦੇ ਕਾਲੇ ਦਿਨਾਂ ਅੰਦਰ ਪੁਲਿਸ ਵੱਲੋਂ ਮਾਰੇ ਗਏ 25000 ਬੇਦੋਸ਼ੇ ਨੌਜਵਾਨਾਂ ਦੀ ਖੋਜ ਕਰਕੇ ਸੱਚ ਲੋਕਾਂ ਦੇ ਸਾਹਮਣੇ ਲਿਆਉਣ ਵਾਲੇ ਮਨੁੱਖੀ ਅਧਿਕਾਰ ਆਗੂ ਸਵ.ਜਸਵੰਤ ਸਿੰਘ ਖਾਲੜਾ ਦੇ ਧਰਮ ਸੁਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪੰਜਾਬ ਜਮਹੂਰੀਅਤ ਗਠਜੋੜ ਸਿਰਤੋੜ ਯਤਨ ਕਰੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਏਕਤਾ ਪਾਰਟੀ ਦੇ ਜਿਲ੍ਹਾ ਪ੍ਰਧਾਨ ਸੁਖਬੀਰ ਸਿੰਘ ਵਲਟੋਹਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ ਤੇ ਆਖਿਆ ਕਿ ਮਨੁੱਖੀ ਅਧਿਕਾਰਾਂ ਦੇ ਰਾਖੇ ਜਸਵੰਤ ਸਿੰਘ ਖਾਲੜਾ ਨੇ ਪੰਜਾਬ ਦੇ ਕਾਲੇ ਦੌਰ ਦੌਰਾਨ ਹੱਕ-ਸੱਚ
ਦੀ ਆਵਾਜ ਬੁਲੰਦ ਕਰਕੇ ਮਨੁੱਖੀ ਅਧਿਕਾਰਾਂ ‘ਤੇ ਪਹਿਰਾ ਦਿੱਤਾ ਸੀ, ਜਿਸ ਕਾਰਨ ਉਹਨਾਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ ਸਨ। ਉਹਨਾਂ ਕਿਹਾ ਕਿ ਪੰਜਾਬ ਏਕਤਾ ਪਾਰਟੀ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਪੰਥਕ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬਣਾ ਕੇ ਸਹੀ ਫੈਸਲਾ ਕੀਤਾ ਹੈ। ਸੁਖਬੀਰ ਸਿੰਘ ਵਲਟੋਹਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜੀ ਤੋਂ ਉਪਰ ਉਠ ਕੇ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਸਾਥ ਦੇਣ ਤਾਂ ਜੋ ਬੀਬੀ ਪਰਮਜੀਤ ਕੌਰ ਖਾਲੜਾ ਵੀ ਆਪਣੇ ਪਤੀ ਸਵ.ਜਸਵੰਤ ਸਿੰਘ ਖਾਲੜਾ ਵਾਂਗ ਲੋਕ ਆਵਾਜ ਨੂੰ ਸੰਸਦ ਵਿਚ ਬੁਲੰਦ ਕਰਕੇ ਗੰਭੀਰ ਮਸਲਿਆਂ ਨੂੰ ਹੱਲ ਕਰਵਾ ਸਕਣ। ਇਸ ਮੌਕੇ ਜਿਲ੍ਹਾ ਮੀਤ ਪ੍ਰਧਾਨ ਕਰਮਜੀਤ ਸਿੰਘ ਦਿਉਲ, ਯੂਥ ਵਿੰਗ ਦੇ ਸੂਬਾ ਜਨਰਲ ਸਕੱਤਰ ਬਲਜੀਤ ਸਿੰਘ ਭੰਡਾਲ, ਜਿਲ੍ਹਾ ਯੂਥ ਪ੍ਰਧਾਨ ਬਲਜੀਤ ਸਿੰਘ ਸੁਰਸਿੰਘ, ਮਿੰਟੂ ਮਾੜੀਮੇਘਾ, ਸੁਰਜੀਤ ਸਿੰਘ ਭੂਰਾ, ਅਰਸ਼ਬੀਰ ਸਿੰਘ ਨਾਰਲੀ, ਨਰਬੀਰ ਸਿੰਘ ਸੁੱਗਾ, ਚਮਕੌਰ ਸਿੰਘ ਬੈਂਕਾ, ਸੁਰਿੰਦਰਬੀਰ ਸਿੰਘ ਘਰਿਆਲਾ, ਨੰਬਰਦਾਰ ਅਮਰਜੀਤ ਸਿੰਘ ਕੱਚਾਪੱਕਾ, ਰਜਿੰਦਰ ਸਿੰਘ ਪੂਹਲਾ, ਕੰਵਲਜੀਤ ਸਿੰਘ ਭਿੱਖੀਵਿੰਡ, ਗੁਰਬਿੰਦਰ ਸਿੰਘ ਭੁੱਚਰ, ਗੁਰਸੇਵਕ ਸਿੰਘ ਆਸਲ, ਹਰਦਿਆਲ ਸਿੰਘ ਘਰਿਆਲਾ, ਹਰਪਾਲ ਸਿੰਘ ਘਰਿਆਲਾ, ਸੁਖਦੇਵ ਸਿੰਘ ਮਾੜੀਮੇਘਾ, ਮਹਿਲ ਸਿੰਘ ਦਿਆਲਪੁਰਾ, ਸਰਵਨ ਸਿੰਘ ਦਿਆਲਪੁਰਾ ਆਦਿ ਹਾਜਰ ਸਨ।