← ਪਿਛੇ ਪਰਤੋ
ਫਰੀਦਕੋਟ, 21 ਮਾਰਚ 2019 (ਪਰਵਿੰਦਰ ਸਿੰਘ ਕੰਧਾਰੀ )- ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਐਸ.ਆਈ.ਟੀ ਵੱਲੋਂ ਕਿਸੇ ਵੀ ਸਮੇਂ ਡੇਰਾ ਪ੍ਰਮੁੱਖ ਰਾਮ ਰਹੀਮ ਤੋਂ ਸੁਨਾਰੀਆ ਜੇਲ੍ਹ ਵਿੱਚ ਪੁੱਛਗਿੱਛ ਕੀਤੀ ਜਾ ਸਕਦੀ ਹੈ। ਵਿਸ਼ੇਸ਼ ਜਾਂਚ ਟੀਮ ਵੱਲੋਂ ਸਥਾਨਕ ਇਲਾਕਾ ਮੈਜਿਸਟ੍ਰੇਟ ਏਕਤਾ ਉੱਪਲ ਦੀ ਅਦਾਲਤ ਤੋ ਡੇਰਾ ਮੁੱਖੀ ਕੋਲੋਂ ਪੁੱਛਗਿੱਛ ਦੀ ਇਜ਼ਾਜਤ ਲੈ ਲਈ ਹੈ । ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ 'ਚ ਬਲਾਤਕਾਰ ਅਤੇ ਕਤਲ ਦੇ ਦੋਸ਼ਾਂ 'ਚ ਸਜ਼ਾ ਕੱਟ ਰਿਹਾ ਹੈ। ਜਿਕਰਯੋਗ ਹੈ ਕਿ ਬੇਅਦਬੀ ਮਾਮਲੇ ਦੇ ਸਬੰਧ 'ਚ ਕੁੱਝ ਡੇਰਾ ਪ੍ਰੇਮੀਆਂ ਨੂੰ ਹਿਰਾਸਤ 'ਚ ਲਿਆ ਜਾ ਚੁੱਕਾ ਹੈ ਅਤੇ ਦੋਵਾਂ ਗੋਲੀਕਾਂਡਾਂ 'ਚ ਡੇਰਾ ਸਿਰਸਾ ਦੀ ਸ਼ਮੂਲੀਅਤ ਹੋਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ।
Total Responses : 260