ਹੁਸ਼ਿਆਰਪੁਰ, 22 ਮਾਰਚ 2019 - ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਰਾਮ ਕਲੋਨੀ ਕੈਂਪ ਵਿਖੇ ਚਿਲਡਰਨ ਹੋਮ ਅਤੇ ਓਲਡ ਏਜ਼ ਹੋਮ ਵਿੱਚ ਰਹਿ ਰਹੇ ਬੱਚਿਆਂ ਅਤੇ ਬਜ਼ੁਰਗਾਂ ਨਾਲ ਹੋਲੀ ਦਾ ਤਿਉਹਾਰ ਮਨਾਇਆ। ਜਿਥੇ ਕਿਸੇ ਤਿਉਹਾਰ 'ਤੇ ਬਜ਼ੁਰਗਾਂ ਤੋਂ ਇਲਾਵਾ ਅਨਾਥ ਬੱਚਿਆਂ ਨੂੰ ਕਿਸੇ ਆਪਣੇ ਦਾ ਇੰਤਜ਼ਾਰ ਹੁੰਦਾ ਹੈ, ਉਥੇ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਡਿਪਟੀ ਕਮਿਸ਼ਨਰ ਨੂੰ ਅਚਾਨਕ ਦੇਖਕੇ ਬਜ਼ੁਰਗ ਅਤੇ ਬੱਚੇ ਹੈਰਾਨ ਰਹਿ ਗਏ। ਉਨ•ਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ, ਜਦੋਂ ਡੀ.ਸੀ. ਸ਼੍ਰੀਮਤੀ ਈਸ਼ਾ ਕਾਲੀਆ ਨੇ ਹੋਲੀ ਦਾ ਰੰਗ ਲਗਾਇਆ। ਡਿਪਟੀ ਕਮਿਸ਼ਨਰ ਨੇ ਉਨ•ਾਂ ਨਾਲ ਕਾਫੀ ਸਮਾਂ ਬਿਤਾਇਆ।
ਹੋਲੀ ਦਾ ਤਿਉਹਾਰ ਮਨਾਉਣ ਉਪਰੰਤ ਡਿਪਟੀ ਕਮਿਸ਼ਨਰ ਨੇ ਬੱਚਿਆਂ ਅਤੇ ਬਜ਼ੁਰਗਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ•ਾਂ ਕਿਹਾ ਕਿ ਚਿਲਡਰਨ ਹੋਮ ਅਤੇ ਓਲਡ ਏਜ਼ ਹੋਮ ਵਿਖੇ ਉਨ•ਾਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸ਼੍ਰੀਮਤੀ ਈਸ਼ਾ ਕਾਲੀਆ ਨੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਆਪਣੇਪਨ ਦਾ ਅਹਿਸਾਸ ਕਰਵਾਉਂਦਿਆਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸ਼ਨ ਉਨ•ਾਂ ਦੇ ਹਰ ਦੁੱਖ ਅਤੇ ਸੁੱਖ ਵਿੱਚ ਨਾਲ ਖੜ•ਾ ਹੈ। ਉਨ•ਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਦੁੱਖ ਤਕਲੀਫ਼ ਹੈ, ਤਾਂ ਉਨ•ਾਂ ਦੇ ਧਿਆਨ ਵਿੱਚ ਲਿਆਂਦੀ ਜਾ ਸਕਦੀ ਹੈ। ਇਸ ਮੌਕੇ ਜਿਥੇ ਚਿਲਡਰਨ ਹੋਮ ਅਤੇ ਓਲਡ ਏਜ਼ ਹੋਮ ਰੰਗਾਂ ਦੇ ਰੰਗ ਵਿੱਚ ਰੰਗਿਆ ਗਿਆ, ਉਥੇ ਹੋਲੀ ਦੇ ਤਿਉਹਾਰ 'ਤੇ ਡਿਪਟੀ ਕਮਿਸ਼ਨਰ ਦੀ ਮੌਜੂਦਗੀ ਨਾਲ ਬੱਚਿਆਂ ਅਤੇ ਬਜ਼ੁਰਗਾਂ ਦੇ ਚਿਹਰਿਆਂ 'ਤੇ ਡਾਹਢੀ ਖੁਸ਼ੀ ਨਜ਼ਰ ਆ ਰਹੀ ਸੀ।