← ਪਿਛੇ ਪਰਤੋ
ਚੰਡੀਗੜ, 23 ਮਾਰਚ 2019: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੇਵਾ-ਮੁਕਤ ਸੀਨੀਅਰ ਆਈ.ਏ.ਐਸ. ਅਧਿਕਾਰੀ ਸ਼ਿਵਇੰਦਰ ਸਿੰਘ ਬਰਾੜ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਸੰਖੇਪ ਬਿਮਾਰੀ ਮਗਰੋਂ ਅੱਜ ਸਵੇਰੇ ਨਵੀਂ ਦਿੱਲੀ ਵਿਖੇ ਚੱਲ ਵਸੇ। ਉਹ 67 ਵਰਿਆਂ ਦੇ ਸਨ। ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਪੰਜਾਬ ਕਾਡਰ ਦੇ 1977 ਬੈਚ ਦੇ ਅਧਿਕਾਰੀ ਨੂੰ ਇਕ ਯੋਗ ਪ੍ਰਸ਼ਾਸਕ ਅਤੇ ਉੱਘੇ ਸਿਵਲ ਅਧਿਕਾਰੀ ਕਰਾਰ ਦਿੱਤਾ ਜਿਨਾਂ ਨੇ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਪੂਰੀ ਤਨਦੇਹੀ ਅਤੇ ਪੇਸ਼ੇਵਾਰ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕੀਤੀ। ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਬਰਾੜ ਦੀ ਆਪਣੇ ਪੇਸ਼ੇਵਾਰ ਕਰੀਅਰ ਦੌਰਾਨ ਆਲਾ ਕਾਰਗੁਜ਼ਾਰੀ ਰਹੀ।
Total Responses : 936