← ਪਿਛੇ ਪਰਤੋ
ਚੰਡੀਗੜ 28 ਮਾਰਚ 2019: ਸ਼੍ਰੋਮਣੀ ਅਕਾਲੀ ਦਲ ਦੀ ਹਰਿਆਣਾ ਇਕਾਈ ਦੇ ਆਗੂਆਂ ਵੱਲੋਂ ਅੱਜ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਕੋਲ ਕੁਰੂਕਸ਼ੇਤਰ ਅਤੇ ਸਿਰਸਾ ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦੇ ਨਾਂਵਾਂ ਦੀ ਸਿਫਾਰਿਸ਼ ਭੇਜ ਦਿੱਤੀ ਗਈ ਹੈ। ਇਸ ਸੰਬੰਧੀ ਅੱਜ ਪਾਰਟੀ ਦੇ ਮੁੱਖ ਦਫ਼ਤਰ ਵਿਚ ਹਰਿਆਣਾ ਇਕਾਈ ਦੇ ਅਬਜਰਵਰ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਇੱਕ ਮੀਟਿੰਗ ਹੋਈ ਜਿਸ ਵਿੱਚ ਬਾਕੀ ਤਾਲਮੇਲ ਕਮੇਟੀ ਦੇ ਮੈਂਬਰਾਂ ਸ੍ਰੀ ਐਨ ਕੇ ਸ਼ਰਮਾ, ਸਰਦਾਰ ਮਨਜਿੰਦਰ ਸਿੰਘ ਸਿਰਸਾ, ਹਰਿਆਣਾ ਇਕਾਈ ਪ੍ਰਧਾਨ ਤੇ ਹੋਰ ਸੀਨੀਅਰ ਆਗੂਆਂ ਨੇ ਭਾਗ ਲਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਦਾਰ ਭੂੰਦੜ ਨੇ ਦੱਸਿਆ ਕਿ ਮੀਟਿੰਗ ਵਿਚ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਕੁਰੂਕਸ਼ੇਤਰ ਅਤੇ ਸਿਰਸਾ ਲੋਕ ਸਭਾ ਹਲਕਿਆਂ ਲਈ ਉਮੀਦਵਾਰਾਂ ਦੇ ਨਾਵਾਂ ਦੀ ਸਿਫਾਰਸ਼ ਪਾਰਟੀ ਦੇ ਪ੍ਰਧਾਨ ਸ਼ ਸੁਖਬੀਰ ਸਿੰਘ ਬਾਦਲ ਨੂੰ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਸਰਦਾਰ ਬਾਦਲ ਵੱਲੋਂ ਜਲਦੀ ਇਹਨਾਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਇਹ ਵੀ ਫੈਸਲਾ ਲਿਆ ਗਿਆ ਕਿ ਹਰਿਆਣੇ ਦੀਆਂ ਬਾਕੀ ਸੀਟਾਂ ਤੇ ਵੀ ਉਮੀਦਵਾਰਾਂ ਬਾਰੇ ਸਿਫਾਰਸ਼ ਵੀ ਜਲਦ ਤੋਂ ਜਲਦ ਕੀਤੀ ਜਾਵੇਗੀ।
Total Responses : 189