ਲੁਧਿਆਣਾ, 18 ਅਪ੍ਰੈਲ 2019: ਜ਼ਿਲ•ਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ 2019 ਲਈ ਨਾਮਜ਼ਦਗੀਆਂ ਭਰਨ ਦਾ ਅਮਲ 22 ਅਪ੍ਰੈੱਲ ਤੋਂ ਸ਼ੁਰੂ ਹੋਵੇਗਾ, ਜੋ ਕਿ 29 ਅਪ੍ਰੈੱਲ ਤੱਕ ਜਾਰੀ ਰਹੇਗਾ। ਨਾਮਜ਼ਦਗੀਆਂ ਦੀ ਪੜਤਾਲ 30 ਅਪ੍ਰੈੱਲ ਨੂੰ ਹੋਵੇਗੀ, ਜਦਕਿ ਕਾਗਜ਼ 2 ਮਈ ਤੱਕ ਵਾਪਸ ਲਏ ਜਾ ਸਕਣਗੇ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਨਾਮਜ਼ਦਗੀਆਂ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਸਥਿਤ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾਖ਼ਲ ਕੀਤੀਆਂ ਜਾਣਗੀਆਂ। 27 ਅਤੇ 28 ਅਪ੍ਰੈੱਲ (ਸ਼ਨਿੱਚਰਵਾਰ ਅਤੇ ਐਤਵਾਰ) ਨੂੰ ਕਾਗਜ਼ ਨਹੀਂ ਦਾਖ਼ਲ ਕੀਤੇ ਜਾ ਸਕਣਗੇ।
ਸ੍ਰੀ ਅਗਰਵਾਲ ਨੇ ਸੰਭਾਵੀ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਖ਼ਰੀ ਮੌਕੇ ਦੀ ਭੱਜ ਦੌੜ ਤੋਂ ਬਚਣ ਲਈ ਆਪਣੀ ਸਕਿਊਰਟੀ ਫੀਸ ਅਗਾਂਊ ਵੀ ਜਮ•ਾਂ ਕਰਵਾ ਸਕਦੇ ਹਨ। ਇਹ ਫੀਸ ਚੋਣ ਕਾਨੂੰਨਗੋ ਸ੍ਰੀ ਰਾਜਨ ਢੱਲ ਦੇ ਕਮਰਾ ਨੰਬਰ 116, ਪਹਿਲੀ ਮੰਜ਼ਿਲ, ਤਹਿਸੀਲਦਾਰ ਚੋਣ ਦਫ਼ਤਰ, ਜ਼ਿਲ•ਾ ਪ੍ਰਬੰਧਕੀ ਕੰਪਲੈਕਸ, ਲੁਧਿਆਣਾ ਵਿਖੇ ਕਿਸੇ ਵੀ ਕੰਮ ਕਾਰ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਭਰੀ ਜਾ ਸਕਦੀ ਹੈ। ਉਨ•ਾਂ ਸਪੱਸ਼ਟ ਕੀਤਾ ਕਿ ਇਹ ਫੀਸ ਉਮੀਦਵਾਰ ਨਾਮਜ਼ਦਗੀ ਪੱਤਰ ਭਰਨ ਵੇਲੇ ਮੌਕੇ 'ਤੇ ਵੀ ਭਰਵਾ ਸਕਦਾ ਹੈ।
ਇਸ ਤੋਂ ਇਲਾਵਾ ਵੋਟਰ ਸੂਚੀ ਦੀ ਤਸਦੀਕਸ਼ੁਦਾ ਕਾਪੀ ਪ੍ਰਾਪਤ ਕਰਨ ਲਈ ਉਮੀਦਵਾਰਾਂ ਨੂੰ ਕਮਰਾ ਨੰਬਰ 123, ਪਹਿਲੀ ਮੰਜ਼ਿਲ, ਤਹਿਸੀਲਦਾਰ ਚੋਣ ਦਫ਼ਤਰ, ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਕੰਮ ਕਾਰ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਅਪਲਾਈ ਕਰਨਾ ਪਵੇਗਾ। ਉਨ•ਾਂ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਰੂਰੀ ਕਾਰਵਾਈਆਂ ਨੂੰ ਸਮਾਂ ਰਹਿੰਦੇ ਮੁਕੰਮਲ ਕਰ ਲੈਣ। ਇਸ ਉਪਰੰਤ ਉਨ•ਾਂ ਨਾਮਜ਼ਦਗੀਆਂ ਪ੍ਰਾਪਤ ਕਰਨ ਸੰਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।