ਫਿਰੋਜ਼ਪੁਰ 19 ਮਈ (ਗੁਰਿੰਦਰ ਸਿੰਘ ): ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ ਵੱਲੋਂ ਅੱਜ ਏਥੇ ਜਾਰੀ ਪ੍ਰੈੱਸ ਬਿਆਨ ਰਾਹੀਂ ਫਿਰੋਜ਼ਪੁਰ ਲੋਕ ਸਭਾ ਹਲਕੇ ਦੇ ਸਮੂਹ ਵੋਟਰਾਂ ਦਾ ਅਮਨ ਸ਼ਾਂਤੀ ਅਤੇ ਬਿਨਾਂ ਕਿਸੇ ਡਰ ਭੈਅ ਤੋਂ ਵੋਟਾਂ ਪਾਉਣ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਲੀਡਰਾਂ ਤੇ ਵਰਕਰਾਂ ਨੇ ਇਹਨਾਂ ਚੋਣਾਂ ਦੌਰਾਨ ਸਖਤ ਮਿਹਨਤ ਕੀਤੀ ਹੈ ਜਿਸ ਕਰਕੇ ਵੋਟਰਾਂ ਵੱਲੋਂ ਮਿਲੇ ਪਿਆਰ ਤੋਂ ਲੱਗਦਾ ਹੈ ਸੁਖਬੀਰ ਸਿੰਘ ਬਾਦਲ ਵੱਡੀ ਜਿੱਤ ਪ੍ਰਾਪਤ ਕਰਨਗੇ ਅਤੇ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਜੋ ਵੀ ਲੋਕਾਂ ਨਾਲ ਵਾਅਦੇ ਕੀਤੇ ਹਨ, ਉਹ ਹਰ ਹਾਲਤ ਵਿੱਚ ਪੂਰੇ ਕਰਨਗੇ। ਇਸ ਮੌਕੇ ਤੇ ਬਲਵੰਤ ਸਿੰਘ ਸੇਖੋਂ, ਵਰਕਿੰਗ ਕਮੇਟੀ ਮੈਂਬਰ ਮਾਸਟਰ ਗੁਰਨਾਮ ਸਿੰਘ, ਬਲਵੀਰ ਸਿੰਘ ਰੱਤੋ ਕੇ, ਮੋਹਿੰਦਰ ਸਿੰਘ ਵਿਰਕ, ਦਵਿੰਦਰ ਕੁਮਾਰ ਬਜਾਜ, ਅਸ਼ੀਸ਼ਪ੍ਰੀਤ ਸਿੰਘ ਸਾਈਆਂਵਾਲਾ ਜ਼ਿਲਾ ਪ੍ਰਧਾਨ ਯੂਥ ਅਕਾਲੀ ਦਲ, ਗੁਰਜੀਤ ਸਿੰਘ ਚੀਮਾ ਸਰਕਲ ਪ੍ਰਧਾਨ, ਕਿੱਕਰ ਸਿੰਘ ਕੁਤਬੇਵਾਲਾ ਆਦਿ ਆਗੂਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੋਣ ਮੁਹਿੰਮ ਨੂੰ ਜਿਸ ਸੂਝਬੂਝ ਅਤੇ ਪੂਰੀ ਤਨਦੇਹੀ ਨਾਲ ਚਰਨਜੀਤ ਸਿੰਘ ਬਰਾੜ ਨੇ ਚਲਾਇਆ ਹੈ, ਹਲਕੇ ਦੇ ਵੋਟਰ ਅਤੇ ਸਪੋਰਟਰ ਕਾਇਲ ਹੋਏ ਹਨ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਬਰਾੜ ਦੀ ਦਿਲੀ ਮਿਹਨਤ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਦੇ ਪੂਰਨ ਸਹਿਯੋਗ ਸਦਕਾ ਨਿਸ਼ਚੇ ਹੀ ਸੁਖਬੀਰ ਸਿੰਘ ਬਾਦਲ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ। ਇਸ ਮੌਕੇ ਅਸ਼ਵਨੀ ਗਰੋਵਰ, ਦਿਲਬਾਗ ਸਿੰਘ ਵਿਰਕ, ਧਰਮਿੰਦਰ ਸਿੰਘ ਪਿੰਕੀ ਸਿੱਧੂ, ਕੁਲਵਿੰਦਰ ਸਿੰਘ ਸੰਧੂ ਢੋਲੇਵਾਲਾ, ਰਵਿੰਦਰ ਵਰਮਾ, ਗੁਰਤੇਜ ਸਿੰਘ ਝਲੂਰ, ਰਵਿੰਦਰ ਧਾਲੀਵਾਲ, ਕੁਲਵਿੰਦਰ ਸਿੰਘ ਰਾਮਪੁਰਾ, ਗੁਰਵਿੰਦਰ ਮੱਲ੍ਹੀ, ਸੁਖਚੈਨ ਸਿੰਘ ਕੋਹਾਲਾ, ਸਰਬਜੀਤ ਸਿੰਘ ਬਾਠ, ਜੁਗਰਾਜ ਸਿੰਘ ਕਟੋਰਾ, ਰਵਿੰਦਰ ਸਿੰਘ ਭਾਂਗਰ, ਸੰਦੀਪ ਬਰਾੜ ਆਦਿ ਵੀ ਹਾਜ਼ਰ ਸਨ।