ਚੰਡੀਗੜ੍ਹ, 12 ਜੂਨ 2019 - ਸੁਨਾਮ ਦੇ ਭਗਵਾਨਪੁਰਾ 'ਚ ਦੋ ਸਾਲ ਦੇ ਫਤਿਹਵੀਰ ਦੀ ਮੌਤ ਤੋਂ ਬਾਅਦ ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ ਹੀ ਡੀਸੀਜ਼ ਨੂੰ ਹੁਕਮ ਜਾਰੀ ਕੀਤੇ ਸਨ ਕਿ ਪੰਜਾਬ ਅੰਦਰ ਖੁੱਲ੍ਹੇ ਪਏ ਸਾਰੇ ਬੋਰਾਂ ਦੀ ਰਿਪੋਰਟ ਤਿਆਰ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਹੇਠ ਬੰਦ ਕਰਵਾਇਆ ਜਾਵੇ। ਜਿਸ ਤੋਂ ਬਾਅਦ ਅੱਜ ਪੰਜਾਬ ਮੁੱਖ ਮੰਤਰੀ ਦਫ਼ਤਰ (ਸੀ.ਐਮ.ਓ.) ਵੱਲੋਂ ਟਵੀਟ ਕਰ ਕੇ ਕਿਹਾ ਗਿਆ ਹੈ ਕਿ ਪੂਰੇ ਸੂਬੇ ਵਿੱਚ ਹੁਣ ਤੱਕ 45 ਖੁੱਲ੍ਹੇ ਬੋਰਵੈੱਲ ਸੀਲ ਕਰ ਦਿੱਤੇ ਗਏ ਹਨ, ਤਾਂ ਜੋ ਫਤਿਹਵੀਰ ਸਿੰਘ ਨਾਲ ਹੋਇਆ ਕਿਸੇ ਹੋਰ ਮਾਸੂਮ ਨਾਲ ਨਾ ਹੋਵੇ।
ਟਵੀਟ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://twitter.com/CMOPb/status/1138759129940385793