← ਪਿਛੇ ਪਰਤੋ
ਮੁਕਤਸਰ, 23 ਜੁਲਾਈ 2019 - ਸ੍ਰੀ ਮੁਕਤਸਰ ਦੇ ਇੱਕ ਪਿੰਡ 'ਚ ਚਿੱਟੇ ਦੇ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਜ਼ਿਮੀਂਦਾਰ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਨਸ਼ੇ ਦਾ ਆਦੀ ਸੀ ਅੱਜ ਉਸ ਨੇ ਚਿੱਟੇ ਦਾ ਟੀਕਾ ਲਗਾਇਆ ਤਾਂ ਉਸ ਦੀ ਹਾਲਤ ਵਿਗੜ ਗਈ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਉਸ ਨੂੰ ਮੁਕਤਸਰ ਸਾਹਿਬ ਦੇ ਇੱਕ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਪਰਿਵਾਰ ਪੁਲਿਸ ਅਤੇ ਮੀਡੀਆ ਨੂੰ ਇਸ ਬਾਰੇ ਕੁੱਝ ਵੀ ਦੱਸਣ ਤੋਂ ਗੁਰੇਜ ਕਰ ਰਿਹਾ ਹੈ।
Total Responses : 189