← ਪਿਛੇ ਪਰਤੋ
ਜਲਾਲਾਬਾਦ, 23 ਜੁਲਾਈ 2019 - ਸਿੱਖਿਆ ਵਿਭਾਗ ਨੂੰ ਬਲਾਕ ਜਲਾਲਾਬਾਦ 'ਚ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਆਧਾਰ 'ਤੇ ਅਧਿਆਪਕਾਂ ਵੱਲੋਂ ਨੌਕਰੀਆਂ ਪ੍ਰਾਪਤ ਕਰਨ ਸਬੰਧੀ ਇੱਕ ਸ਼ਿਕਾਇਤ ਪ੍ਰਾਪਤ ਹੋਈ ਹੈ। ਜਿਸ 'ਤੇ ਸਿੱਖਿਆ ਵਿਭਾਗ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਕੁੱਲ 26 ਅਧਿਆਪਕਾਂ ਦੀਆਂ ਨਿੱਜੀ ਫਾਈਲਾਂ ਦਫ਼ਤਰ 'ਚ ਮੌਜੂਦ ਨਹੀਂ ਹਨ ਜਿਨ੍ਹਾਂ ਨੂੰ ਤੁਰੰਤ ਆਪਣੇ ਸਾਰੇ ਸਰਟੀਫਿਕੇਟ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ।
Total Responses : 189