← ਪਿਛੇ ਪਰਤੋ
ਮੋਗਾ, 13 ਅਗਸਤ 2019 - ਮੋਗਾ ਦੇ ਅਹਾਤਾ ਬਦਨ ਸਿੰਘ 'ਚ ਇੱਕ 28 ਸਾਲ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਗਦੀਸ਼ ਸ਼ਰਮਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਬੀਤੇ ਕਾਫੀ ਸਮੇਂ ਤੋਂ ਨਸ਼ਾ ਕਰਨ ਦਾ ਆਦੀ ਸੀ। ਬੀਤੇ ਦਿਨ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਉਸ ਦੀ ਹਾਲਤ ਖਰਾਬ ਹੋ ਗਈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ।
Total Responses : 193