← ਪਿਛੇ ਪਰਤੋ
ਜਲੰਧਰ, 13 ਅਗਸਤ 2019 - ਇਸ ਵਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸੂਬਾ ਪੱਧਰੀ ਸਮਾਗਮ 'ਚ ਆਜ਼ਾਦੀ ਦਿਹਾੜੇ ਮੌਕੇ ਰਾਸ਼ਟਰੀ ਝੰਡਾ ਲਹਿਰਾਉਣਗੇ। ਇਸ ਸਮਾਗਮ ਤੋਂ ਪਹਿਲਾਂ ਸੁਰੱਖਿਆ ਦੇ ਮੱਦੇਨਜ਼ਰ ਜਲੰਧਰ ਕਮਿਸ਼ਨਰੇਟ ਨੇ 15 ਅਗਸਤ ਤੱਕ ਕਿਸੇ ਵੀ ਤਰ੍ਹਾਂ ਦੇ ਧਾਰਮਿਕ, ਸਮਾਜਿਕ ਜਾਂ ਵਿਆਹ ਸਮਾਗਮ ਵਿੱਚ ਡਰੋਨ ਦੀ ਵਰਤੋਂ 'ਤੇ ਪਾਬੰਦੀ ਲਾ ਦਿੱਤੀ ਹੈ। ਇਹ ਹੁਕਮ ਸੀਆਰਪੀਸੀ ਦੀ ਧਾਰਾ 144 ਦੇ ਤਹਿਤ ਡਿਪਟੀ ਕਮਿਸ਼ਨਰ ਪੁਲਿਸ (ਡੀਸੀਪੀ) ਡਾ. ਸਚਿਨ ਗੁਪਤਾ ਵੱਲੋਂ ਜਾਰੀ ਕੀਤੇ ਗਏ ਹਨ।
Total Responses : 189