← ਪਿਛੇ ਪਰਤੋ
ਰੂਪਨਗਰ,18 ਅਗਸਤ 2019 - ਡਾਕਟਰ ਸੁਮੀਤ ਕੁਮਾਰ ਜਾਰੰਗਲ ਡਿਪਟੀ ਕਮਿਸ਼ਨਰ ਰੂਪਨਗਰ ਨੇ ਜ਼ਿਲ੍ਹੇ ਵਿੱਚ ਸਥਿਤ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲ/ਕਾਲਜ/ਇੰਸਟੀਚਿਊਟ 'ਚ 19 ਅਗਸਤ ਦਿਨ ਸੋਮਵਾਰ ਨੂੰ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਇਸ ਲਈ ਜਾਰੀ ਕੀਤੇ ਗਏ ਹਨ ਕਿਉਂਕਿ ਭਾਰੀ ਬਰਸਾਤ ਪੈਣ ਨਾਲ ਆਮ ਜਨ ਜੀਵਨ ਤੇ ਅਸਰ ਪੈ ਰਿਹਾ ਹੈ ਅਤੇ ਬੱਚਿਆ ਨੂੰ ਸਕੂਲ, ਕਾਲਜ ਜਾਣ ਵਿੱਚ ਵੀ ਕਾਫੀ ਜਿਆਦਾ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹੀ ਸਥਿਤੀ ਵਿੱਚ ਕਈ ਵਾਰ ਜਾਨੀ ਮਾਲੀ ਨੁਕਸਾਨ ਅਤੇ ਅਮਨ ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਵੀ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਸਕੂਲ/ਕਾਲਜ/ਇੰਸਟੀਚਿਊਟ ਬੱਚਿਆ ਦੀ ਸਿਹਤ ਅਤੇ ਆਮ ਜਨ-ਜੀਵਨ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Total Responses : 189