ਜਗਦੀਸ਼ ਥਿੰਦ
ਫ਼ਾਜ਼ਿਲਕਾ, 22 ਸਤੰਬਰ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਅੱਜ ਇਥੇ ਦੱਸਿਆ ਕਿ ਵਿਧਾਨ ਸਭਾ ਹਲਕਾ ਜਲਾਲਾਬਾਦ ਦੀ ਜ਼ਿਮਨੀ ਚੋਣ ਸਬੰਧੀ ਨੋਟੀਫਿਕੇਸ਼ਨ ਚੋਣ ਕਮਿਸ਼ਨ ਵੱਲੋਂ 23 ਸਤੰਬਰ, 2019 ਨੂੰ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਤੁਰੰਤ ਬਾਅਦ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ. ਛੱਤਵਾਲ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 23 ਸਤੰਬਰ ਤੋਂ ਸਵੇਰੇ 11:00 ਵਜੇਂ ਤੋਂ ਦੁਪਹਿਰ 3:00 ਵਜੇ ਤੱਕ ਸਬ ਡਿਵੀਜ਼ਨਲ ਮੈਜਿਸਟ੍ਰੇਟ ਜਲਾਲਾਬਾਦ ਕੋਲ ਉਨ੍ਹਾਂ ਦੇ ਦਫ਼ਤਰ ਵਿਖੇ ਦਾਖ਼ਲ ਕੀਤੇ ਜਾ ਸਕਦੇ ਹਨ ਅਤੇ ਨਾਮਜ਼ਦਗੀਆਂ 30 ਸਤੰਬਰ, 2019 ਤੱਕ ਭਰੀਆਂ ਜਾ ਸਕਦੀਆਂ ਹਨ।