ਰਜਨੀਸ਼ ਸਰੀਨ
ਮੋਹਾਲੀ, 23 ਸਤੰਬਰ 2019 - ਸਰਕਾਰੀ ਹਦਾਇਤਾਂ ਅਤੇ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ), ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਮੁਖੀ ਸੁਰਿੰਦਰਪਾਲ ਸਿੱਧੂ ਦੀ ਯੋਗ ਅਗਵਾਈ ਹੇਠ ਇੰਦਰਪੁਰੀ ਕੰਨਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੇੜੀਆਂ ਵਿਖੇ ਸਾਇੰਸ ਮੇਲਾ ਲਗਾਇਆ ਗਿਆ। ਸਾਇੰਸ ਅਧਿਆਪਕ ਜਤਿੰਦਰ ਕੁਮਾਰ ਅਨੁਸਾਰ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਾਇੰਸ ਵਿਸ਼ੇ ਦੀਆਂ ਕਿਰਿਆਵਾਂ ਰੌਚਕ ਢੰਗ ਨਾਲ ਪੇਸ਼ ਕੀਤੀਆ।ਮੇਲੇ ਦਾ ਮੁੱਖ ਮਕਸਦ ਬੱਚਿਆਂ ਵਿੱਚ ਸਾਇੰਸ ਵਿਸ਼ੇ ਪ੍ਰਤੀ ਰੁੱਚੀ ਪੈਦਾ ਕਰਨਾ ਅਤੇ ਰੋਜ਼ਾਨਾ ਜੀਵਨ ਵਿੱਚ ਇਸ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ 'ਤੇ ਬੱਚਿਆ ਦੇ ਮਾਪਿਆ ਨੇ ਬੱਚਿਆ ਦੁਆਰਾ ਬਣਾਏ ਗਏ ਮਾਡਲਾਂ ਨੂੰ ਦੇਖਿਆ ਅਤੇ ਸਰਕਾਰ ਅਤੇ ਸਿੱਖਿਆ ਵਿਭਾਗ ਦੁਆਰਾ ਕੀਤੇ ਗਏ ਉਪਰਾਲਿਆ ਦੀ ਪ੍ਰਸ਼ੰਸਾ ਕੀਤੀ। ਸਕੂਲ ਕਮੇਟੀ ਚੇਅਰਮੈਨ ਸੂਬੇਦਾਰ ਮਹਿੰਦਰ ਸਿੰਘ ਨੇ ਇਸ ਮੌਕੇ ਬੱਚਿਆ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਤੇ 'ਜਸਵਿੰਦਰ ਕੌਰ, ਚੈਂਚਲ ਸਿੰਘ, ਅਰਜਨ ਸਿੰਘ, ਸੰਦੀਪ ਕੁਮਾਰ ਗਰਗ, ਮਨਦੀਪ ਕੌਰ, ਲਵਪ੍ਰੀਤ ਕੌਰ, ਅਨੀਤਾ ਰਾਣੀ, ਸੰਦੀਪ ਕੌਰ ਅਤੇ ਹਰਕਿਸ਼ਨ ਕੌਰ ਅਤੇ ਬੱਚਿਆਂ ਦੇ ਮਾਪਿਆਂ ਨੇ ਵੀ ਮੇਲੇ ਨੂੰ ਕਾਮਯਾਬ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸੰਪੂਰਨ ਰੂਪ ਵਿੱਚ ਇਹ ਮੇਲਾ ਆਪਣੇ ਉਦੇਸ਼ ਵਿੱਚ ਸਫਲ ਰਿਹਾ।