← ਪਿਛੇ ਪਰਤੋ
ਜਗਦੀਸ਼ ਥਿੰਦ ਫਾਜ਼ਿਲਕਾ, 09 ਅਕਤੂਬਰ: ਵਿਧਾਨ ਸਭਾ ਚੋਣ ਹਲਕਾ ਜਲਾਲਾਬਾਦ ਦੀ ਉਪ ਚੋਣ 2019 ਦੌਰਾਨ ਵਰਤੀਆਂ ਜਾਣ ਵਾਲੀਆਂ ਈ.ਵੀ.ਐਮ. ਮਸ਼ੀਨਾਂ ਦੀ ਦੂਜੀ ਰੈਂਡੇਮਾਈਜੇਸ਼ਨ ਕੀਤੀ ਗਈ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਆਰ.ਪੀ. ਸਿੰਘ ਦੀ ਨਿਗਰਾਨੀ ਹੇਠ ਨੇਪਰੇ ਚੜ੍ਹੀ ਇਸ ਦੂਜੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਦੌਰਾਨ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 1 ਅਕਤੂਬਰ ਨੂੰ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਸੀ। ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਵੋਟਿੰਗ ਮਸ਼ੀਨਾਂ ਦੀ ਇਹ ਰੈਂਡੇਮਾਈਜੇਸ਼ਨ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸਮਾਂ ਸਾਰਣੀ ਅਨੁਸਾਰ ਕੀਤੀ ਗਈ ਹੈ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਜਿਥੇ ਚੋਣ ਅਮਲੇ ਨੂੰ ਜਲਾਲਾਬਾਦ ਉਪ ਚੋਣ ਦੀ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਇਮਾਨਦਾਰੀ, ਪਾਰਦਰਸ਼ੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ ਉਥੇ ਹੀ ਸਮੂਹ ਉਮੀਦਵਾਰਾਂ ਨੂੰ ਵੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਪ੍ਰਸ਼ਾਸ਼ਨ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਦੂਜੀ ਰੈਂਡੇਮਾਈਜੇਸ਼ਨ ਦੌਰਾਨ 239 ਬੂਥਾਂ ਲਈ ਬੈਲਟ ਯੂਨਿਟ, ਕੰਟਰੋਲ ਯੂਨਿਟ ਅਤੇ ਵੀ.ਵੀ.ਪੈਟ ਮਸ਼ੀਨਾਂ ਪਹੁੰਚਾ ਦਿੱਤੀਆ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਬੂਥ 'ਤੇ ਵੋਟਿੰਗ ਮਸ਼ੀਨ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਰਿਜ਼ਰਵ ਮਸ਼ੀਨਾਂ ਨੂੰ ਬੂਥ 'ਤੇ ਪਹੁੰਚਾ ਕੇ ਚੋਣਾਂ ਦੇ ਕੰਮ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਇਆ ਜਾਵੇਗਾ। ਇਸ ਮੌਕੇ ਤਹਿਸੀਲਦਾਰ ਚੋਣਾਂ ਸਤਪਾਲ ਬਾਂਸਲ ਹਾਜ਼ਰ ਸਨ।
Total Responses : 188