← ਪਿਛੇ ਪਰਤੋ
ਜਗਦੀਸ਼ ਥਿੰਦ
ਫ਼ਾਜ਼ਿਲਕਾ 15 ਨਵੰਬਰ ; ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਨੇ ਦੇਸ਼ ਦੀ ਆਰਥਿਕਤਾ ਤਬਾਹ ਕਰ ਦਿੱਤੀ ਹੈ । ਆਏ ਦਿਨ ਅੰਤਰਰਾਸ਼ਟਰੀ ਪੱਧਰ ਤੇ ਕੀਤੇ ਜਾ ਰਹੇ ਗ਼ਲਤ ਸਮਝੌਤਿਆਂ ਕਾਰਨ ਦੇਸ਼ ਦਾ ਹਰ ਵਰਗ ਆਰਥਿਕ ਨਿਘਾਰ ਵੱਲ ਧੱਕਿਆ ਗਿਆ ਹੈ । ਕਾਂਗਰਸ ਹਾਈ ਕਮਾਂਡ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਨਵੰਬਰ ਨੂੰ ਜ਼ਿਲ੍ਹਾ ਸਦਰ ਮੁਕਾਮਾਂ ਤੇ ਕਾਂਗਰਸ ਪਾਰਟੀ ਵੱਲੋਂ ਧਰਨੇ ਅਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ । ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਫਾਜ਼ਿਲਕਾ ਰੰਜਮ ਕਾਮਰਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਰੀਜਨਲ ਕੰਪਰੀਹੈਂਸਿਵ ਇਕਨਾਮਿਕ ਪਾਰਟਨਰਸ਼ਿਪ ਸਮਝੌਤੇ ਤੋਂ ਬਾਅਦ ਦੇਸ਼ ਦਾ ਕਿਸਾਨ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ ਦੇਸ਼ ਅੰਦਰ ਦੁੱਧ , ਸਬਜ਼ੀਆਂ ਅਤੇ ਹੋਰ ਖੇਤੀ ਸੈਕਟਰ ਨਾਲ ਸਬੰਧਤ ਵਸਤਾਂ ਵਿਦੇਸ਼ਾਂ ਤੋਂ ਆਉਣ ਲੱਗਣਗੀਆਂ ਜਿਸ ਨਾਲ ਪਹਿਲਾਂ ਹੀ ਆਰਥਿਕ ਮੰਦੀ ਦੀ ਮਾਰ ਝੱਲ ਰਿਹਾ ਕਿਸਾਨ ਹੋਰ ਦੱਬ ਜਾਵੇਗਾ । ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦਫ਼ਤਰ ਫਾਜ਼ਿਲਕਾ ਦੇ ਮੂਹਰੇ ਕੀਤੇ ਜਾ ਰਹੇ ਧਰਨੇ ਵਿੱਚ ਜ਼ਿਲ੍ਹਾ ਫਾਜ਼ਿਲਕਾ ਨਾਲ ਸਬੰਧਤ ਸਾਰੇ ਹੀ ਕਾਂਗਰਸੀ ਵਿਧਾਇਕ ਸਾਬਕਾ ਵਿਧਾਇਕ ਸਾਬਕਾ ਮੰਤਰੀ ਸਾਬਕਾ ਮੈਂਬਰ ਪਾਰਲੀਮੈਂਟ ਮੌਜੂਦਾ ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਮੈਂਬਰ ਚੇਅਰਮੈਨ ਸਾਬਕਾ ਚੇਅਰਮੈਨ ਅਤੇ ਆਮ ਕਾਂਗਰਸੀ ਵਰਕਰ ਪੁੱਜ ਕੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਆਰਥਿਕ ਨੀਤੀਆਂ ਤੋਂ ਜਨਤਾ ਨੂੰ ਜਾਣੂ ਕਰਵਾਉਣਗੇ ।
Total Responses : 935