← ਪਿਛੇ ਪਰਤੋ
ਹਰੀਸ਼ ਕਾਲੜਾ
ਰੂਪਨਗਰ, 20 ਜਨਵਰੀ 2020 - ਜ਼ਿਲ੍ਹਾ ਅਤੇ ਸੈਸ਼ਨ ਰੂਪਨਗਰ ਹਰਪ੍ਰੀਤ ਕੌਰ ਜੀਵਨ ਦੀ ਅਗਵਾਈ ਹੇਠ 08 ਫਰਵਰੀ 2010 ਨੂੰ ਰੂਪਨਗਰ, ਨੰਗਲ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਸ ਲੋਕ ਅਦਾਲਤ ਵਿੱਚ ਹਰ ਤਰਾਂ ਦੇ ਮਸਲੇ ਲਗਾਏ ਜਾ ਸਕਦੇ ਹਨ। ਸੀ.ਜੇ.ਐਮ -ਕਮ- ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਸਿਮਰਨਜੀਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦਸਿਆ ਕਿ ਇਹਨਾ ਲੋਕ ਅਦਾਲਤਾਂ ਦੇ ਨਾਲ਼ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ,ਉੱਥੇ ਉਹਨਾ ਲੋਕਾਂ ਦਾ ਸਮਾਂ ਅਤੇ ਧਨ ਦੀ ਵੀ ਬੱਚਤ ਹੁੰਦੀ ਹੈ।ਲੋਕ ਅਦਾਲਤ ਦੁਆਰਾ ਦੋਹਾਂ ਧਿਰਾਂ ਵਿੱਚ ਆਪਸੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਭਾਈਚਾਰਕ ਸਾਂਝ ਵਧਦੀ ਹੈ । ਲੋਕ ਅਦਾਲਤ ਵਿੱਚ ਫੈਂਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ । ਇਸ ਅਦਾਲਤ ਦੇ ਫੈਂਸਲੇ ਨੂੰ ਦਿਵਾਨੀ ਕੋਰਟ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ। ਉਹਨਾ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ਼ ਕਿਸੇ ਵੀ ਸਮੇਂ ਟੋਲ ਫਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।
Total Responses : 189