ਅਸ਼ੋਕ ਵਰਮਾ
ਬਠਿੰਡਾ, 21 ਜਨਵਰੀ 2020 : ਜ਼ਿਲ•ਾ ਪ੍ਰੀਸ਼ਦ ਵਿਖੇ ਨਵ-ਜਨਮੀਆਂ ਧੀਆਂ ਦੀ ਲੋਹੜੀ ਦਾ ਤਿਉਹਾਰ ਮਨਾਇਆ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਉਪ ਜ਼ਿਲ•ਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਇਕਬਾਲ ਸਿੰਘ ਅਤੇ ਜ਼ਿਲ•ਾ ਪਰਿਵਾਰ ਤੇ ਭਲਾਈ ਅਫ਼ਸਰ ਡਾ. ਗੁਰਦੀਪ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਮੌਕੇ 50 ਨਵ-ਜਨਮੀਆਂ ਬੱਚੀਆਂ ਨੂੰ ਕੰਬਲ, ਰਿਊੜੀਆਂ ਤੇ ਮੂੰਗਫ਼ਲੀਆਂ ਤੋਂ ਇਲਾਵਾ ਸਨਮਾਨ ਪੱਤਰ ਵੀ ਦਿੱਤੇ ਗਏ।
ਇਸ ਮੌਕੇ ਮੁੱਖ ਮਹਿਮਾਨ ਵਲੋਂ ਲੋਹੜੀ ਨੂੰ ਅਗਨੀ ਲਗਾ ਕੇ ਇਸ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ•ਾਂ ਕਿਹਾ ਕਿ ਲੜਕੀਆਂ ਕਿਸੇ ਵੀ ਖੇਤਰ ਵਿਚ ਲੜਕਿਆਂ ਤੋਂ ਘੱਟ ਨਹੀਂ ਹਨ। ਧੀਆਂ ਨੂੰ ਵੀ ਸਮਾਜ ਵਿਚ ਬਰਾਬਰ ਦੇ ਅਧਿਕਾਰ ਤੇ ਮਾਨ-ਸਨਮਾਨ ਦੇਣੇ ਚਾਹੀਦੇ ਹਨ। ਇਸ ਮੌਕੇ ਉਨ•ਾਂ ਧੀਆਂ ਦੀ ਲੋਹੜੀ ਵੀ ਪੁੱਤਰਾਂ ਵਾਂਗ ਮਨਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਡਾ. ਗੁਰਦੀਪ ਸਿੰਘ ਅਤੇ ਸ਼੍ਰੀ ਬਹਾਦਰ ਵਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ।
ਇਸ ਸਮਾਗਮ ਮੌਕੇ ਜ਼ਿਲ•ਾ ਪ੍ਰੋਗਰਾਮ ਦਫ਼ਤਰ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਬਲਾਕਾਂ ਤੋਂ ਸੀ.ਡੀ.ਪੀ.ਓਜ਼ ਅਤੇ ਸੁਪਰਵਾਈਜ਼ਰ, ਆਂਗਣਵਾੜੀ ਵਰਕਰਜ਼ ਅਤੇ ਹੈਲਪਰਜ਼, ਨਵ-ਜਨਮੀਆਂ ਬੱਚੀਆਂ ਅਤੇ ਉਨ•ਾਂ ਦੀਆਂ ਮਾਵਾਂ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।