ਰਜਨੀਸ਼ ਸਰੀਨ
- ਮਿਸ਼ਨ ਸ਼ਤ ਪ੍ਰਤੀਸ਼ਤ ਦੀ ਸਫ਼ਲਤਾ ਲਈ ਸਕੂਲ ਮੁੱਖੀ ਸੁਖਮ ਯੋਜਨਾਬੰਦੀ ਤਿਆਰ ਕਰਕੇ ਕੰਮ ਕਰਨ : ਸਿੱਖਿਆ ਸਕੱਤਰ
- ਸੌ ਫੀਸਦੀ ਨਤੀਜੇ ਲਈ ਸਕੂਲ ਮੁਖੀਆਂ ਅਤੇ ਇੰਚਾਰਜਾਂ ਨਾਲ ਕੀਤਾ ਗਿਆ ਵਿਦਿਆਰਥੀਆਂ ਦੀਆਂ ਘਰੇਲੂ ਪ੍ਰੀਖਿਆਵਾਂ ਦੇ ਅੰਕੜਿਆਂ ਦਾ ਵਿਸ਼ਲੇਸ਼ਣ
ਗੁਰਦਾਸਪੁਰ, 25 ਜਨਵਰੀ 2020 - ਹੋਣਹਾਰ ਅਤੇ ਮਿਹਨਤੀ ਵਿਦਿਆਰਥੀਆਂ ਤੇ ਯੋਜਨਾਬੰਦੀ ਨਾਲ ਧਿਆਨ ਦੇਣ 'ਤੇ ਸਕੂਲ ਮੁਖੀ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਮੈਰਿਟ ਸੂਚੀ ਵਿੱਚ ਲਿਆ ਸਕਦੇ ਹਨ ਇਸ ਲਈ ਸਕੂਲਾਂ ਦੇ ਮੁਖੀ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਦਾ ਅੰਕੜਾ ਵਿਸ਼ਲੇਸ਼ਣ ਕਰਕੇ ਵਿਸ਼ੇਸ਼ ਯੋਜਨਾਬੰਦੀ ਕਰਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਨੇ ਸਥਾਨਕ ਕਾਲਜ ਵਿੱਚ ਜਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਸੈਕੰਡਰੀ ਤੇ ਹਾਈ ਸਕੂਲਾਂ ਦੇ ਮੁਖੀਆਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੋਰਡ ਦੀਆਂ ਜਮਾਤਾਂ ਦੇ ਪਿਛਲੇ ਸਾਲ ਬਹੁਤ ਵਧੀਆ ਨਤੀਜੇ ਰਹੇ ਸਨ ਅਤੇ ਇਸ ਵਾਰ ਦਸਵੀਂ ਅਤੇ ਬਾਰ੍ਹਵੀਂ ਤੋਂ ਇਲਾਵਾ ਪੰਜਵੀਂ ਅਤੇ ਅੱਠਵੀਂ ਦੀਆਂ ਜਮਾਤਾਂ ਦਾ ਵੀ ਬੋਰਡ ਵੱਲੋਂ ਇਮਤਿਹਾਨ ਲਿਆ ਜਾਵੇਗਾ। ਸਕੂਲ ਮੁਖੀਆਂ ਲਈ ਅਜਿਹੇ ਸਮੇਂ ਯੋਜਨਾ ਕਰਨਾ ਲਾਜ਼ਮੀ ਹੋ ਜਾਂਦਾ ਹੈ ਜਿਸ ਲਈ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਵੱਲੋਂ ਸਕੂਲ ਮੁਖੀਆਂ ਨੂੰ ਅੰਕੜਾ ਵਿਸ਼ਲੇਸ਼ਣ ਕਰਨ ਦੀ ਵਿਸ਼ੇਸ਼ ਜਾਣਕਾਰੀ ਦੇਣ ਲਈ ਲਗਾਤਾਰ ਜਿਲ੍ਹਾ ਪੱਧਰ 'ਤੇ ਮੀਟਿੰਗਾਂ ਕਰਕੇ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ।
ਉਨ੍ਹਾਂ ਇਸ ਗੱਲ 'ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਸਕੂਲ ਮੁਖੀ ਮਿਸ਼ਨ ਸ਼ਤ-ਪ੍ਤੀਸ਼ਤ ਨੂੰ ਸਫਲ ਬਨਾਉਣ ਲਈ ਖੁਦ ਵੀ ਵਾਧੂ ਕਲਾਸਾਂ ਲਗਾ ਰਹੇ ਹਨ ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਸਿੱਖਿਆ ਵਿਭਾਗ ਦੇ ਅਧਿਆਪਕ ਅਤੇ ਸਕੂਲ ਮੁਖੀ ਬਹੁਤ ਹੀ ਮਿਹਨਤ ਅਤੇ ਲਗਨ ਨਾਲ ਆਪਣਾ ਰੋਲ ਅਦਾ ਕਰ ਰਹੇ ਹਨ।
ਇਸ ਮੌਕੇ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਸਕੂਲਾਂ ਦੇ ਮੁਖੀਆਂ ਨੂੰ ਵਿਦਿਆਰਥੀਆਂ ਦੇ ਦਾਖ਼ਲੇ ਵਿੱਚ ਰਿਕਾਰਡ ਵਾਧਾ ਕਰਨ ਲਈ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਪ੍ਰਚਾਰ ਸਕੂਲ ਦੇ ਬਾਹਰ ਕਰਨ ਲਈ ਹੋਣਹਾਰ ਵਿਦਿਆਰਥੀਆਂ ਦੀ ਫਲੈਕਸ ਸਾਂਝੀਆਂ ਸਥਾਨਾਂ ਤੇ ਲਗਾਉਣ ਦੀ ਸਲਾਹ ਵੀ ਦਿੱਤੀ।
ਇਸ ਮੌਕੇ ਡਾ. ਜਰਨੈਲ ਸਿੰਘ ਕਾਲੇਕੇ ਸਹਾਇਕ ਡਾਇਰੈਕਟਰ ਟਰੇਨਿੰਗਾਂ, ਰਾਕੇਸ਼ ਬਾਲਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ), ਲਖਵਿੰਦਰ ਸਿੰਘ ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ), ਸ਼ੁਰੇਸ਼ ਸੈਣੀ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈਕੰਡਰੀ ਸਿੱਖਿਆ), ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਜ਼ਿਲ੍ਹਾ ਸਮਾਰਟ ਸਕੂਲ ਮੋਟੀਵੇਟਰ, ਗੁਰਨਾਮ ਸਿੰਘ ਜ਼ਿਲ੍ਹਾ ਮੈਂਟਰ (ਗਣਿਤ), ਨਰਿੰਦਰ ਕੁਮਾਰ ਜ਼ਿਲ੍ਹਾ ਮੈਂਟਰ ਅੰਗਰੇਜ਼ੀ, ਸਮੂਹ ਬੀ.ਐੱਮਜ, ਸਮੂਹ ਜ਼ਿਲ੍ਹਾ ਸੁਧਾਰ ਟੀਮ ਮੈਂਬਰਜ਼ ਅਤੇ ਸਮੂਹ ਪ੍ਰਿੰਸੀਪਲ 'ਤੇ ਸਕੂਲ ਮੁਖੀ, ਸਮੂਹ ਪ੍ਰਿੰਸੀਪਲ, ਹਾਈ ਸਕੂਲਾਂ ਦੇ ਮੁੱਖ ਅਧਿਆਪਕ ਅਤੇ ਇੰਚਾਰਜ, ਜਿਲ੍ਹਾ ਸੋਸ਼ਲ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ, ਜ਼ਿਲ੍ਹਾ ਸੋਸ਼ਲ ਮੀਡੀਆ ਕੋਆਰਡੀਨੇਟਰ ਪਠਾਨਕੋਟ ਬਲਕਾਰ ਅੱਤਰੀ ਅਤੇ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜਰ ਸਨ।