ਨਵੀਂ ਦਿੱਲੀ, 25 ਜਨਵਰੀ 2020 - ਸ਼ਨੀਵਾਰ ਨੂੰ ਦਿੱਲੀ ਦੇ ਭਜਨਪੁਰਾ ਖੇਤਰ ਵਿੱਚ ਇੱਕ ਕੋਚਿੰਗ ਸੈਂਟਰ ਇਮਾਰਤ ਡਿੱਗਣ ਕਾਰਨ 5 ਲੋਕਾਂ ਦੀ ਮੌਤ ਹੋ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਰਨ ਵਾਲਿਆਂ 'ਚ 4 ਵਿਦਿਆਰਥੀ ਹਨ ਜਦੋਂ ਕਿ ਇਸ ਹਾਦਸੇ 'ਚ ਕਈ ਵਿਦਿਆਰਥੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ।
ਇਸ ਹਾਦਸੇ 'ਚ ਕੋਚਿੰਗ ਸੈਂਟਰ ਦਾ ਮਾਲਕ ਵੀ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ ਜਿਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਹੈ। ਦੱਸਿਆ ਜਾ ਰਿਾਹ ਹੈ ਕਿ ਇਸ ਹਾਦਸੇ 'ਚ ਜ਼ਖਮੀ ਹੋਏ 13 ਜਾਣਿਆ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਜਾ ਚੁੱਕਾ ਹੈ ਅਤੇ ਅਜੇ ਵੀ ਤਿੰਨ ਵਿਦਿਆਰਥੀ ਲਾਪਤਾ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਜਿੱਥੇ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਸੀ ਉਸ ਦੇ ਨਾਲ ਵਾਲੀ ਬਿਲਡਿੰਗ ਦਾ ਨਿਰਮਾਣ ਦਾ ਕੰਮ ਚੱਲ ਰਿਹਾ ਸੀ ਜਦੋਂ ਉਹ ਬਿਲਡਿੰਗ ਡਿੱਗੀ ਤਾਂ ਉਸ ਨੇ ਕੋਚਿੰਗ ਵਾਲੇ ਕਮਰੇ ਨੂੰ ਵੀ ਆਪਣੀ ਲਪੇਟ 'ਚ ਲੈ ਲਿਆ ਜਿਸ ਕਾਰਨ ਇਹ ਹਾਦਸਾ ਵਾਪਰਿਆ।