← ਪਿਛੇ ਪਰਤੋ
ਅਮਰੀਕਾ ਨੇ ਅਫਗਾਨਿਸਤਾਨ 'ਚ ਸਿੱਖ ਭਾਈਚਾਰੇ ਦੀ ਸੁਰੱਖਿਆ 'ਤੇ ਡੂੰਘੀ ਚਿੰਤਾ ਪ੍ਰਗਟਾਈ ਵਾਸ਼ਿੰਗਟਨ, 9 ਅਪ੍ਰੈਲ, 2020 : ਅਮਰੀਕਾ ਨੈ ਅਫਗਾਨਿਸਤਾਨ ਵਿਚ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਕੀਤੀ ਹੈ ਤੇ ਕਿਹਾ ਹੈ ਕਿ ਅਫਗਾਨ ਲੋਕ ਹੁਣ ਇਕਜੁੱਟ ਹੋ ਕੇ ਧਾਰਮਿਕ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ। ਅਮਰੀਕੀ ਡਿਪਲੋਮੈਟ ਐਲਾਇਸ ਵੈਲਜ਼ ਨੇ ਆਖਿਆ ਕਿ ਮੈਂ ਅਫਗਾਨਿਸਤਾਨ ਵਿਚ ਸਿੱਖ ਭਾਈਚਾਰੇ ਦੀ ਸੁਰੱਖਿਆ ਨੂੰ ਲੈ ਕੇ ਕਾਫੀ ਚਿੰਤਤ ਹਾਂ। ਅਫਗਾਨ ਸਿੱਖ ਲੰਬੇ ਸਮੇਂ ਤੋਂ ਅਫਗਾਨਿਸਤਾਨ ਦੇ ਬਹੁ ਸਭਿਅਕ ਰੂਪ ਦਾ ਅਟੁੱਟ ਹਿੱਸਾ ਰਹੇ ਹਨ ਅਤੇ ਅਫਗਾਨ ਲੋਕਾਂ ਨੂੰ ਹੁਣ ਇਕਜੁੱਟ ਹੋ ਕੇ ਧਾਰਮਿਕ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ। ਅਮਰੀਕਾ ਦੀ ਪ੍ਰਿੰਸੀਪਲ ਡਿਪਟੀ ਅਸਿਸਟੈਂਟ ਸੈਕਟਰੀ ਦੀਆਂ ਇਹ ਟਿੱਪਣੀਆਂ ਉਦੋਂ ਆਈਆਂ ਹਨ ਜਦੋਂ ਕੁਝ ਦਿਨ ਪਹਿਲਾਂ ਕਾਬੁਲ ਵਿਚ ਸ਼ੋਰ ਬਜ਼ਾਰ ਵਿਚ ਸਥਿਤ 400 ਸਾਲ ਪੁਰਾਣੇ ਗੁਰਦੁਆਰਾ ਸਾਹਿਬ 'ਤੇ ਹਮਲਾ ਕੀਤਾ ਗਿਆ ਸੀ ਜਿਸ ਵਿਚ 25 ਲੋਕ ਮਾਰੇ ਗਏ ਸਨ। ਅਫਗਾਨਿਸਤਾਨ ਵਿਚ ਇਸਲਾਮਿਕ ਸਟੇਟ ਨਾਲ ਜੁੜੀ ਇਕ ਜਥੇਬੰਦੀ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਸੀ।
Total Responses : 189