ਪਰਵਿੰਦਰ ਸਿੰਘ ਕੰਧਾਰੀ
- ਯੂਥ ਕਲੱਬਾਂ ਨੇ ਲੋਕਾਂ ਨੂੰ ਮਾਸਕ ਪਾਉਣ ,ਹੱਥ ਧੋਣ ਅਤੇ ਸਮਾਜਿਕ ਦੂਰੀ ਅਪਨਾਉਣ ਸਬੰਧੀ ਕੀਤਾ ਜਾਗਰੂਕ
- ਕੋਵਾ ਐਪ ਡਾਊਨਲੋਡ ਕਰਕੇ ਮਿਸ਼ਨ ਯੋਧਾ ਬਣਨ ਸਬੰਧੀ ਦਿੱਤੀ ਜਾਣਕਾਰੀ
ਫਰੀਦਕੋਟ, 4 ਜੁਲਾਈ 2020 - ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਅਤੇ ਇਸ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਜਾਣੂ ਕਰਵਾਉਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਯੁਵਕ ਸੇਵਾਵਾਂ ਵਿਭਾਗ ਫਰੀਦਕੋਟ ਵੱਲੋਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਰਹਿਨੁਮਾਈ ਹੇਠ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੱਖ ਵੱਖ ਯੂਥ ਕਲੱਬਾਂ, ਰੈੱਡ ਰਿਬਨ ਕਲੱਬਾਂ , ਐਨ ਐਸ ਐਸ ਯੂਨਿਟ ਵਲੋ ਲੋਕਾਂ ਨੂੰ ਜਾਗਰੂਕ ਕਰਨ ਲਈ ਡੋਰ ਟੂ ਡੋਰ ਕੰਪੇਨ ਚਲਾਈ ਗਈ ਅਤੇ ਜਾਗਰੂਕਤਾ ਸੈਮੀਨਾਰਾਂ ਦਾ ਆਯੋਜਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਦੇ ਸਹਾਇਕ ਡਾਇਰੈਕਟਰ ਸ ਜਗਜੀਤ ਸਿੰਘ ਚਾਹਲ ਨੇ ਦੱਸਿਆ ਕਿ ਅੱਜ ਸਮੁੱਚੇ ਜ਼ਿਲੇ ਵਿਚ ਯੂਥ ਕਲੱਬਾਂ, ਐਨ ਐਸ ਐਸ ਯੂਨਿਟ, ਰੈੱਡ ਰਿਬਨ ਕਲੱਬਾਂ ਵੱਲੋਂ ਵੱਖ-ਵੱਖ ਸੈਮੀਨਾਰਾਂ ਅਤੇ ਡੋਰ ਟੂ ਡੋਰ ਕੰਪੇਨ ਰਾਹੀਂ ਪੂਰੇ ਜ਼ਿਲ੍ਹੇ ਵਿੱਚ ਲੋਕਾਂ ਨੂੰ ਕਰੋਨਾ ਮਹਾਂਮਾਰੀ ਬਚਾਅ ਸਬੰਧੀ ਜਾਗਰੂਕ ਕੀਤਾ। ਉਹਨਾਂ ਦੱਸਿਆ ਕਿ ਵਲੰਟੀਅਰਾਂ ਵੱਲੋ ਇਸ ਮੌਕੇ ਲੋਕਾਂ ਨੂੰ ਮਿਸ਼ਨ ਫਤਿਹ ਤਹਿਤ ਮਿਸ਼ਨ ਯੋਧਾ ਬੰਨਣ ਲਈ ਕੋਵਾ ਐਪ ਡਾਊਨਲੋਡ ਕਰਨ ਤੋਂ ਇਲਾਵਾ ਉਹਨਾਂ ਨੂੰ ਮਾਸਕ ਵੰਡੇ ਗਏ ਅਤੇ ਲੋਕਾਂ ਨੂੰ ਸਮੇਂ ਸਮੇਂ ਤੇ ਘਰ ਤੋਂ ਬਾਹਰ ਨਿਕਲਣ ਮੌਕੇ ਮਾਸਕ ਪਾਉਣ, ਹੱਥ ਧੋਣ, ਸਮਾਜਿਕ ਦੂਰੀ ਬਣਾ ਕੇ ਰੱਖਣ, ਬਜ਼ੁਰਗਾਂ ਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਆਦਿ ਪ੍ਰਤੀ ਵੀ ਵਿਸੇਸ਼ ਤੌਰ ਤੇ ਜਾਗਰੂਕ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਯੂਥ ਕਲੱਬਾਂ ਅੱਗੇ ਤੋਂ ਵੀ ਮਿਸ਼ਨ ਫਤਿਹ ਮੁਹਿੰਮ ਤਹਿਤ ਅਤੇ ਕਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਦੀਆਂ ਰਹਿਣਗੀਆਂ।ਯੂਥ ਕਲੱਬਾਂ ਵੱਲੋੋਂ ਡੋੋਰ ਟੂ ਡੋੋਰ ਜਾਗਰੂਤਾ ਮੁਹਿੰਮ ਤਹਿਤ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅਜੇ ਤੱਕ ਇਸ ਮਹਾਂਮਾਰੀ ਦੀ ਕੋਈ ਦਵਾਈ ਨਹੀਂ ਬਣੀ ਅਤੇ ਸਾਵਧਾਨੀਆਂ ਵਰਤ ਕੇ ਹੀ ਇਸ ਮਹਾਂਮਾਰੀ ਉਪਰ ਕਾਬੂ ਪਾਇਆ ਜਾ ਸਕਦਾ ਹੈ।ਇਸ ਮੌਕੇ ਲੋਕਾਂ ਨੂੰ ਕੋਵਾ ਐਪ ਵੱਧ ਤੋਂ ਵੱਧ ਡਾਊਨਲੋਡ ਕਰਨ ਅਤੇ ਇਸ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ ਗਿਆ। ਉਨਾਂ ਲੋਕਾਂ ਨੂੰ ਜਾਣਕਾਰੀ ਦਿੱਤੀ ਕਿ ਉਹ ਕਰੋਨਾ ਨੂੰ ਹਰਾਉਣ ਲਈ ਮਿਸ਼ਨ ਫਤਿਹ ਯੋੋਧਾ ਬਨਣ ਲਈ ਕੋਵਾ ਐਪ ਤੇ ਮੁਕਾਬਲੇ ਲਈ ਰਜਿਸਟ੍ਰੇਸ਼ਨ ਕਰਕੇ ਕੋਵਿਡ ਇਹਤਿਆਤ ਵਰਤਦਿਆਂ ਅੰਕ ਪ੍ਰਾਪਤ ਕਰਕੇ, ਮੁੱਖ ਮੰਤਰੀ ਦੇ ਦਸਤਖਤਾਂ ਵਾਲਾ ਸੋਨਾ/ਚਾਂਦੀ/ਕਾਂਸੀ ਸਰਟੀਫਿਕੇਟ ਜਿੱਤ ਸਕਦੇ ਹਨ।