ਹਰੀਸ਼ ਕਾਲੜਾ
ਸ੍ਰੀ ਅਨੰਦਪੁਰ ਸਾਹਿਬ, 4 ਜੁਲਾਈ 2020 - ਪੰਜਾਬ ਸਰਕਾਰ ਵਲੋਂ ਕੋਰੋਨਾ ਉੱਤੇ ਫਤਿਹ ਪਾਉਣ ਲਈ ਸੁਰੂ ਕੀਤੇ ਮਿਸ਼ਨ ਫਤਿਹ ਪ੍ਰੋਗਰਾਮ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੂਪਨਗਰ ਕੈਪਟਨ ਮਨਤੇਜ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੇ ਐੱਨ. ਐੱਸ. ਐੱਸ. ਯੂਨਿਟ ਦੇ ਵਲੰਟੀਅਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਤੇ ਵੱਖ-ਵੱਖ ਪਿੰਡਾਂ ਵਿੱਚ ਕੋਵਿਡ-19 ਤੋਂ ਬਚਾਅ ਅਤੇ ਉਸ ਦੇ ਸੰਕਰਮਣ ਨੂੰ ਰੋਕਣ ਲਈ ਲੋਕਾਂ ਨੂੰ ਪੇਂਟਿੰਗਾਂ ਰਾਹੀਂ ਅਤੇ ਘਰ ਘਰ ਜਾ ਕੇ ઠਜਾਗਰੂਕ ਕੀਤਾ।
ਵਲੰਟੀਅਰਾਂ ਨੇ ਇਸ ਮੁਹਿੰਮ ਦੋਰਾਨ ਆਮ ਲੋਕਾਂ ਨੂੰ ਇਹ ਦੱਸਿਆ ਕਿ ਸਾਨੂੰ ਘੱਟੋ ਘੱਟ ਵੀਹ ਸੈਕਿੰਡ ਆਪਣੇ ਹੱਥ ਸਾਬਣ ਦੇ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ, ਘਰ ਤੋਂ ਬਾਹਰ ਨਿਕਲਣ ਤੇ ਹਰ ਹਾਲਤ ਵਿੱਚ ਮਾਸਕ ਪਹਿਨਣਾ ਚਾਹੀਦਾ ਹੈ , ਸਾਨੂੰ ਸਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ, ਜਨਤਕ ਥਾਵਾਂ ਤੇ ਕਿਸੇ ਵੀ ਸਰਫੇਸ ਤੇ ਹੱਥ ਨਹੀਂ ਲਗਾਉਣਾ ਚਾਹੀਦਾ ਤੇ ਸੈਨੀਟਾਇਜ਼ ਕਰ ਕੇ ਰੱਖਣਾ ਚਾਹੀਦਾ ਹੈ, ਬਿਨਾਂ ਜ਼ਰੂਰੀ ਕੰਮ ਤੋਂ ਘਰੋਂ ਬਾਹਰ ਨਹੀਂ ਨਿਕਲਣਾ ਚਾਹੀਦਾ। ਉਹਨਾਂ ਹੋਰ ਦੱਸਿਆ ਕਿ ਕੋਰੋਨਾ ਵਰਗੇ ਲੱਛਣ ਦਿਸਣ ਤੇ ਸਿਹਤ ਵਿਭਾਗ ਨੂੰ ਸੂਚਿਤ ਕਰਨਾ ਚਾਹੀਦਾ ਹੈ ਅਤੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ ।
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ਼ਾਮ ਸੁੰਦਰ ਸੋਨੀ ਅਤੇ ਐੱਨ ਐੱਸ ਐੱਸ ਪ੍ਰੋਗਰਾਮ ਅਫ਼ਸਰ ਲੈਕਚਰਾਰ ਦਇਆ ਸਿੰਘ ਨੇ ઠਵਲੰਟੀਅਰਾਂ ਨੂੰ ਇਸ ਕਰੋਨਾ ਕਾਲ ਦੌਰਾਨ ਆਪ ਨੂੰ ਵੀ ਪੂਰਨ ਸੁਚੇਤ ਰਹਿਣ ਅਤੇ ਲੋਕਾਂ ਨੂੰ ਜਾਗਰੂਕ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ । ਉਹਨਾਂ ਨੇ ਆਪਣੀ ਇਸ ਜਾਗਰੂਕਤਾ ਮੁਹਿੰਮ ਨੂੰ ਸੋਸ਼ਲ ਮੀਡੀਆ ਰਾਹੀਂ ਲੋਕਾਂ ਤੱਕ ਪਹੁੰਚਾਉਣ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਸਕੂਲ ਸਟਾਫ ਵਲੋਂ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆ ਨੂੰ ਵਟਸ ਐਪ ਜਾਂ ਟੇੈਕਸਟ ਸੰਦੇਸ਼ ਰਾਹੀ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਦੇ ਬਚਾਅ ਲਈ ਢੁਕਵੇਂ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਸਰਕਾਰ ਦੇ ਵਲੋਂ ਤੈਅ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।