← ਪਿਛੇ ਪਰਤੋ
ਅਕਾਲੀ ਤੋ ਕਾਂਗਰਸੀ ਬਣੇ ਤੇਜਿੰਦਰ ਸੰਧੂ ਹੁਣ ਢੀਂਡਸਾ ਦੇ ਲੜ ਲੱਗਣਗੇ ਪਟਿਆਲਾ , 5 ਜੁਲਾਈ, 2020 ; ਕਾਂਗਰਸੀ ਆਗੂ ਤੇਜਿੰਦਰਪਾਲ ਸਿੰਘ ਸੰਧੂ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ ਉਹ ਸੁਖਦੇਵ ਸਿੰਘ ਢੀਂਡਸਾ ਧੜੇ ਨਾਲ ਰਲਨਗੇ । ਸੰਧੂ ਨੇ 2012’ ਚ ਥੜ੍ਹੇ ਅਕਾਲੀ ਦਲ ਦੀ ਟਿਕਟ ਉੱਤੇ ਸਨੌਰ ਹਲਕੇ ਤੋਂ ਚੋਣ ਵੀ ਲੜੀ ਸੀ। 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੇ ਪਰਿਵਾਰ ਨੇ ਅਕਾਲੀ ਦਲ ਨਾਲੋਂ ਨਾਤਾ ਤੋੜ ਲਿਆ ਸੀ ਅਤੇ ਘਨੌਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਚੋਣ ਲੜੀ। ਲੋਕ ਸਭਾ ਚੋਣਾਂ ਵੇਲੇ ਸੰਧੂ ਪਰਿਵਾਰ ਕਾਂਗਰਸ ਵਿਚ ਸ਼ਾਮਲ ਹੋ ਗਿਆ ਸੀ ਅਤੇ ਪਟਿਆਲਾ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਬੀਬੀ ਪ੍ਰਨੀਤ ਕੌਰ ਦੀ ਡਟ ਕੇ ਮਦਦ ਕੀਤੀ ਸੀ। ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਸਮੇਤ ਕਾਂਗਰਸ ਦੇ ਸੂਬਾ ਪ੍ਰਧਾਨ ਨੂੰ ਅਸਤੀਫ਼ਾ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਕੱਲ੍ਹ 6 ਜੁਲਾਈ ਨੂੰ ਸੁਖਦੇਵ ਸਿੰਘ ਢੀਂਡਸਾ ਪਟਿਆਲੇ ਆਉਣਗੇ ਜਿਸ ਮੌਕੇ ਉਹ ਉਨ੍ਹਾਂ ਦਾ ਸਾਥ ਦੇਣ ਦਾ ਐਲਾਨ ਕਰਨਗੇ .ਆਈ ਸ ਤੋਂ ਬਾਅਦ ਉਹ 7 ਜੁਲਾਈ ਦੇ ਲੁਧਿਆਣਾ ਅਕਾਲੀ ਇਕੱਠ 'ਚ ਵੀ ਸ਼ਾਮਲ ਹੋਣਗੇ .
Total Responses : 188